ਕੈਲੀਫੋਰਨੀਆ ਵਿਚ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਬਰਸੀ ਮਨਾਈ

ਕੈਲੀਫੋਰਨੀਆ ਵਿਚ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਬਰਸੀ ਮਨਾਈ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਲੇਫੋਰਨੀਆ ਯੂਨਿਟ ਦੇ ਪ੍ਰਧਾਨ ਸ੍ਰ ਤਰਸੇਮ ਸਿੰਘ ਅਤੇ ਉਨਾਂ ਦੇ ਨਾਲ ਸਮੁੱਚੀ ਜਥੇਬੰਦੀ ਅਤੇ ਸੰਗਤਾਂ ਨੇ ਸਾਂਝੇ ਤੌਰ 'ਤੇ ਆਪਸੀ ਸਹਿਯੋਗ ਨਾਲ ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੀ ਸਲਾਨਾ ਬਰਸੀ ਮਨਾਈ। 

ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਗੁਲਜ਼ਾਰ ਸਿੰਘ, ਭਾਈ ਮਨਜੀਤ ਸਿੰਘ ਤੇ ਭਾਈ ਸਵਰਨਜੀਤ ਸਿੰਘ ਵੱਲੋਂ 'ਧੁਰ ਕੀ ਬਾਣੀ' ਦੇ ਸ਼ਬਦਾਂ ਨੂੰ ਕੀਰਤਨ ਦੇ ਰੂਪ ਵਿੱਚ ਗਾਇਆ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਤਿੰਦਰ ਸਿੰਘ ਨੇ ਸੰਤਾਂ ਦੇ ਜੀਵਨ 'ਤੇ ਕਥਾ ਕੀਤੀ। ਇਸ ਤੋਂ ਇਲਾਵਾ ਭਾਈ ਸੁਲੱਖਣ ਸਿੰਘ ਦੇ ਜਥੇ ਨੇ ਕਵੀਸ਼ਰੀ ਰਾਹੀਂ ਸਿੰਘਾਂ ਦੀਆਂ ਜੁਸ਼ੀਲੀਆਂ ਵਾਰਾਂ ਗਾ ਕੇ ਹਾਜ਼ਰੀ ਲਗਵਾਈ। ਇਸਦੇ ਨਾਲ ਹੀ ਡਾਕਟਰ ਨਵਨੀਤ ਕੌਰ ਤੇ ਸ੍ਰ ਹਰਦੀਪ ਸਿੰਘ ਬੇਕਰਸਫੀਲਡ ਨੇ ਵੀ ਆਪਣੇ ਵਿਚਾਰਾਂ ਰਾਹੀਂ ਹਾਜ਼ਰੀ ਲਗਵਾਈ। 

ਮਨਜੀਤ ਸਿੰਘ ਵੱਲੋਂ ਪਿਛਲੇ ਦਿਨੀਂ ਪਾਣੀ ਵਿੱਚ ਡੁੱਬ ਰਹੇ ਬੱਚਿਆਂ ਨੂੰ ਬਚਾਉਂਦਿਆਂ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ ਗਈ ਸੀ। ਸੰਗਤਾਂ ਵੱਲੋਂ ਉਨਾਂ ਨੂੰ ਵੀ ਵਿਸ਼ੇਸ਼ ਤੌਰ ਤੇ ਯਾਦ ਕੀਤਾ ਗਿਆ। ਪਿੱਛੇ ਪਰਿਵਾਰ ਵਾਸਤੇ ਵੀ ਸਹਾਇਤਾ ਭੇਜੀ ਗਈ ਹੈ। ਸ੍ਰ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਿਆ ਗਿਆ ਹੈ। 

ਸ੍ਰ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਤ ਕਰਤਾਰ ਸਿੰਘ ਭਿੰਡਰਾਂ ਵਾਲ਼ਿਆਂ ਅਤੇ ਸ੍ਰ ਮਨਜੀਤ ਸਿੰਘ ਦੀਆਂ ਤਸਵੀਰਾਂ ਸੰਗਤਾਂ ਦੀ ਹਾਜ਼ਰੀ ਵਿੱਚ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਲਗਾਈਆਂ ਗਈਆਂ। ਇਸ ਤੋਂ ਇਲਾਵਾ ਸ੍ਰ ਤਰਸੇਮ ਸਿੰਘ ਨੇ ਦੱਸਿਆ ਕਿ ਸ੍ਰ ਅਰਵਿੰਦਰ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਲੇਫੋਰਨੀਆ ਯੂਨਿਟ ਦੇ ਸ਼ੋਸ਼ਲ ਮੀਡੀਆ ਦਾ ਇੰਚਾਰਜ ਲਗਾਇਆ ਗਿਆ ਹੈ। ਕੁਝ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। 

ਇਸ ਤੋਂ ਇਲਾਵਾ ਇਸ ਵਿਸ਼ੇਸ਼ ਸਮਾਗਮ ਵਿੱਚ ਜਿੰਨਾਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਉਂਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ ਸੁਖਜਿੰਦਰ ਸਿੰਘ ਗਿੱਲ, ਸ੍ਰ ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਅਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਘੇਲ ਸਿੰਘ, ਸੁੱਖਦੇਵ ਸਿੰਘ ਮੱਲੀ, ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਨਵਵੀਰ ਸਿੰਘ, ਹਰਜੀਤ ਸਿੰਘ ਅਟਵਾਲ ਆਦਿ ਸ਼ਾਮਲ ਸਨ। ਸ੍ਰ ਤਰਸੇਮ ਸਿੰਘ ਨੇ ਆਈਆਂ ਸੰਗਤਾਂ ਦਾ ਤੇ ਜਥਿਆਂ ਦੇ ਤੇ ਬੁਲਾਰਿਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।