ਕੈਨੇਡਾ 'ਚ ਪਾਕਿਸਤਾਨੀ ਆਈ ਐਸ ਆਈ ਏਜੰਟ ਨੂੰ ਜ਼ਿੰਦਾ ਸਾੜਿਆ ਗਿਆ!

ਕੈਨੇਡਾ 'ਚ ਪਾਕਿਸਤਾਨੀ ਆਈ ਐਸ ਆਈ ਏਜੰਟ ਨੂੰ ਜ਼ਿੰਦਾ ਸਾੜਿਆ ਗਿਆ!

ਕੀ ਇਸਦਾ ਭਾਈ ਨਿੱਝਰ ਕਤਲ ਕਾਂਡ ਨਾਲ ਸਬੰਧ ਏ?

ਅੰਮ੍ਰਿਤਸਰ ਟਾਈਮਜ਼ ਬਿਊਰੋ 

ਟੋਰਾਂਟੋ: ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੇ ਏਜੰਟ ਵਜੋਂ ਪਛਾਣੇ ਗਏ ਵਿਅਕਤੀ ਨੂੰ ਕੈਨੇਡਾ ਵਿੱਚ ਅਣਪਛਾਤੇ ਲੋਕਾਂ ਨੇ ਅੱਗ ਲਾ ਦਿੱਤੀ। ਸੂਤਰਾਂ ਮੁਤਾਬਕ ਮਾਰੇ ਗਏ ਵਿਅਕਤੀ ਦੀ ਪਛਾਣ ਰਾਹਤ ਰਾਓ ਵਜੋਂ ਹੋਈ ਹੈ। ਉਸਦਾ ਕੈਨੇਡਾ ਦੇ ਸਰੀ ਸੈਂਟਰਲ ਖੇਤਰ ਵਿੱਚ ਫਾਰੇਕਸ ਕਾਰੋਬਾਰ ਹੈ। ਦੱਸਿਆ ਜਾਂਦਾ ਹੈ ਕਿ ਰਾਹਤ ਰਾਓ ਕੈਨੇਡੀਅਨ-ਪਾਕਿਸਤਾਨੀ ਭਾਈਚਾਰੇ ਨਾਲ ਸਬੰਧਤ ਹੈ। ਸਰੀ ਉਹੀ ਇਲਾਕਾ ਹੈ ਜਿੱਥੇ ਖਾਲਿਸਤਾਨੀ ਹਰਜੀਤ ਸਿੰਘ ਨਿੱਝਰ ਦੀ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਰਿਪੋਰਟ ਦੇ ਅਨੁਸਾਰ, ਇਹ ਘਟਨਾ ਉਦੋਂ ਵਾਪਰੀ ਜਦੋਂ ਇੱਕ ਵਿਅਕਤੀ "ਮਨੀ ਐਕਸਚੇਂਜ ਦੇ ਕੰਮ" ਲਈ ਰਾਹਤ ਦੇ ਦਫਤਰ ਗਿਆ ਸੀ। ਇਸ ਤੋਂ ਬਾਅਦ ਵਿਅਕਤੀ ਨੇ ਰਾਓ ਨੂੰ ਅੱਗ ਲਗਾ ਦਿੱਤੀ ਅਤੇ ਭੱਜ ਗਿਆ। ਸਤੰਬਰ 2023 ਵਿੱਚ, ਰਾਓ ਨੂੰ ਖਾਲਿਸਤਾਨੀ ਭਾਈ ਹਰਦੀਪ ਸਿੰਘ ਨਿੱਝਰ ਦੇ ਕਥਿਤ ਕਤਲ ਦੇ ਸਬੰਧ ਵਿੱਚ ਸਰੀ, ਕੈਨੇਡਾ ਵਿੱਚ ਪੁੱਛਗਿੱਛ ਕੀਤੀ ਗਈ ਸੀ। ਕੈਨੇਡੀਅਨ ਪੁਲਿਸ ਨੇ ਇਸ ਘਟਨਾ ਨਾਲ ਰਾਓ ਦੇ ਸਬੰਧ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ, ਹਾਲਾਂਕਿ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਨਿੱਝਰ ਦੀ ਹੱਤਿਆ ਦੇ ਤਾਰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਹੋ ਸਕਦੇ ਹਨ।

ਨਿਊਜ਼ 18 ਨੇ ਇੱਕ ਅਣਪਛਾਤੇ ਸਰੋਤ ਦੇ ਹਵਾਲੇ ਨਾਲ ਕਿਹਾ, "ਆਰਸੀਐਮਪੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਜਨਤਕ ਤੌਰ 'ਤੇ ਆਪਣੇ ਦੌਰੇ ਦੇ ਕਾਰਨ ਦਾ ਖੁਲਾਸਾ ਨਹੀਂ ਕੀਤਾ, ਪਰ ਇਹ ਸੰਭਾਵਤ ਤੌਰ 'ਤੇ ਨਿੱਝਰ ਦੇ ਕਤਲ ਬਾਰੇ ਉਨ੍ਹਾਂ ਦੀ ਜਾਣਕਾਰੀ ਨਾਲ ਸਬੰਧਤ ਸੀ।" ਨਿੱਝਰ ਨੂੰ 2020 ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ ਨੇ ਖਾੜਕੂ ਘੋਸ਼ਿਤ ਕੀਤਾ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ‘ਸੰਭਾਵੀ’ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਵਿੱਚ ਖਟਾਸ ਪੈਦਾ ਹੋਈ ਸੀ।

ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ। ਭਾਰਤ ਕਹਿੰਦਾ ਰਿਹਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਮੁੱਖ ਮੁੱਦਾ ਇਹ ਹੈ ਕਿ ਕੈਨੇਡਾ ਕੈਨੇਡਾ ਦੀ ਧਰਤੀ ਤੋਂ ਖਾਲਿਸਤਾਨ ਪੱਖੀ ਤੱਤਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਕੈਨੇਡਾ 'ਤੇ ਲਗਾਤਾਰ ਦਬਾਅ ਬਣਾ ਰਿਹਾ ਹੈ ਕਿ ਉਹ ਆਪਣੀ ਧਰਤੀ ਤੋਂ ਸਰਗਰਮ ਭਾਰਤ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਕਰੇ। ਦੂਜੇ ਪਾਸੇ ਟਰੂਡੋ ਸਰਕਾਰ ਦੀ ਧਾਰਨਾ ਹੈ ਕਿ ਕਨੇਡਾ ਦਾ ਕਨੂੰਨ ਹਰੇਕ ਨੂੰ ਵਿਚਾਰ ਪ੍ਰਗਟਾਵੇ ਦੀ ਅਜ਼ਾਦੀ ਦਿੰਦਾ ਹੈ।