ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਕਰੇਗੀ ਖ਼ਾਲਿਸਤਾਨੀ ਆਗੂ ਨਿੱਝਰ ਦੇ ਕਤਲ ਦੀ ਜਾਂਚ

ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਕਰੇਗੀ ਖ਼ਾਲਿਸਤਾਨੀ ਆਗੂ ਨਿੱਝਰ ਦੇ ਕਤਲ ਦੀ ਜਾਂਚ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਟੋਰਾਂਟੋ : ਕੈਨੇਡਾ ਵਿਖੇ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਨੇ ਕੈਨੇਡੀਅਨ ਸੁਰੱਖਿਆ ਏਜੰਸੀਆਂ ਲਈ ਕਈ ਪੇਚੀਦਾ ਸਵਾਲ ਖੜ੍ਹੇ ਕਰ ਦਿੱਤੇ ਹਨ।

ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਭਾਈ ਨਿੱਝਰ ਦੇ ਕਤਲ ਸੰਬੰਧੀ ਜਾਂਚ ਨੂੰ ਆਪਣੇ ਹੱਥਾਂ ਵਿੱਚ ਲਿਆ ਹੈ। ਆਈਐਚਆਈਟੀ ਦੇ ਟਿਮੋਥੀ ਪਿਰੋਟੀ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਇਸ ਕਤਲੇਆਮ ਦੇ ਉਦੇਸ਼ ਬਾਰੇ ਬਹੁਤ ਸਾਰੀਆਂ ਅੰਦਾਜ਼ੇ ਤੇ ਅਫਵਾਹਾਂ ਹਨ, ਪਰ ਅਸੀਂ ਤੱਥਾਂ ਨੂੰ ਜਾਣਨ ਅਤੇ ਸਬੂਤਾਂ ਨੂੰ ਸਾਡੀ ਜਾਂਚ ਦੀ ਅਗਵਾਈ ਕਰਨ ਲਈ ਸਮਰਪਿਤ ਹਾਂ। ਉਨ੍ਹਾਂ ਕਿਹਾ ਕਿ ਜਾਂਚ ਟੀਮ ਇਸ ਮਾਮਲੇ ਦਾ ਪਰਦਾਫਾਸ਼ ਕਰਨ ਲਈ ਦੇਸ਼ ਦੀ ਖੁਫੀਆ ਏਜੰਸੀ ਨਾਲ ਕੰਮ ਕਰੇਗੀ। ਅਸੀਂ ਹਰ ਵਿਅਕਤੀ ਨਾਲ ਗੱਲ ਕਰਨ ਅਤੇ ਇਸ ਕੇਸ ਦੇ ਤੱਥਾਂ ਨੂੰ ਇਕੱਠਾ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਾਂ।

ਕੁਝ ਖਾਲਿਸਤਾਨ ਪੱਖੀ ਸੰਗਠਨਾਂ ਨੇ ਦੋਸ਼ ਲਗਾਇਆ ਹੈ ਕਿ ਨਿੱਝਰ ਨੂੰ ਭਾਰਤੀ ਏਜੰਸੀਆਂ ਦੁਆਰਾ ਨਿਸ਼ਾਨਾ ਬਣਾਇਆ ਗਿਆ ਸੀ।