ਕੈਨੇਡਾ ਦੇ ਬਰੈਂਪਟਨ ਸਾਊਥ ਦੀ ਐਮ.ਪੀ ਸੋਨੀਆ ਸਿੱਧੂ ਵੱਲੋਂ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਸਨਮਾਨ

ਕੈਨੇਡਾ ਦੇ ਬਰੈਂਪਟਨ ਸਾਊਥ ਦੀ ਐਮ.ਪੀ ਸੋਨੀਆ ਸਿੱਧੂ ਵੱਲੋਂ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਸਨਮਾਨ

ਅੰਮ੍ਰਿਤਸਰ ਟਾਈਮਜ਼

ਨਿਊਯਾਰਕ/ ਬਰੈਂਪਟਨ,  (ਰਾਜ ਗੋਗਨਾ )—ਕੈਨੇਡਾ ਦੇ ਦੌਰੇ 'ਤੇ ਪੰਜਾਬ ਤੋ ਆਏ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਸੰਸਦ ਮੈਂਬਰ ਸੋਨੀਆ ਸਿੱਧੂ ਨੇ ਕਿਹਾ ਕਿ ਪਵਨ ਦੀਵਾਨ ਵੱਲੋਂ ਪੰਜਾਬ ਵਿੱਚ ਪ੍ਰਵਾਸੀ ਭਾਈਚਾਰੇ ਦੇ ਹੱਕਾਂ ਲਈ ਲਗਾਤਾਰ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।  ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਬਹੁਤ ਸਾਰੇ ਸੱਭਿਆਚਾਰਾਂ ਨਾਲ ਸਬੰਧਤ ਲੋਕ ਵੱਸਦੇ ਹਨ ਅਤੇ ਉਹ ਦੀਵਾਨ ਦੇ ਇੱਥੇ ਆਉਣ ’ਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ।ਸੰਸਦ ਮੈਂਬਰ ਸੋਨੀਆ ਸਿੱਧੂ ਦਾ ਧੰਨਵਾਦ ਕਰਦਿਆਂ ਪਵਨ ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਆਪਣੀ ਮਿੱਟੀ ਨਾਲ ਜੋੜਨ ਲਈ ਹੀ ਆਪਣਾ ਫਰਜ਼ ਨਿਭਾਇਆ ਹੈ, ਜਿਸ ਨੂੰ ਉਹ ਭਵਿੱਖ ਵਿੱਚ ਵੀ ਨਿਭਾਉਂਦੇ ਰਹਿਣਗੇ।  ਇਸ ਦੌਰਾਨ ਉਨ੍ਹਾਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਬੋਰਡ ਬਣਾਉਣ ਦੀ ਮੰਗ ਵੀ ਕੀਤੀ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦਮ ਮਾਂਗਟ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਅਮਰਪ੍ਰੀਤ ਔਲਖ, ਗੁਰਜੀਤ ਸਿੰਘ, ਜਰਨੈਲ ਸਿੰਘ ਗਰੇਵਾਲ ਆਦਿ ਹਾਜ਼ਰ ਸਨ।