7 ਅਗਸਤ ਨੂੰ ਕੈਨੇਡਾ ਦੇ ਸਰੀ ‘ਚ ਪੜਾਈ ਲਈ ਆਏ ਹਲਕਾ ਘਨੌਰ ਦੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੋਰਾ ਪੈਣ ਕਾਰਨ ਹੋਈ ਮੌਤ

7 ਅਗਸਤ ਨੂੰ ਕੈਨੇਡਾ ਦੇ ਸਰੀ ‘ਚ ਪੜਾਈ ਲਈ ਆਏ ਹਲਕਾ ਘਨੌਰ ਦੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੋਰਾ ਪੈਣ ਕਾਰਨ ਹੋਈ ਮੌਤ
ਕੈਪਸ਼ਨ : ਮਨਜੋਤ ਸਿੰਘ ਦੀ ਫਾਈਲ ਫੋਟੋ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਟੋਰਾਂਟੋ, 16 ਸਤੰਬਰ (ਰਾਜ ਗੋਗਨਾ )— ਬੀਤੇਂ ਦਿਨ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਦੇ ਸਰੀ ਇਲਾਕੇ ਤੋਂ ਸਾਹਮਣੇ ਆਈ ਹੈ ।ਜਿੱਥੇ ਕਿ ਇੱਕ 19 ਸਾਲਾ ਦੇ ਪੰਜਾਬੀ ਨੌਜਵਾਨ ਮਨਜੋਤ ਸਿੰਘ ਦੀ ਹਾਰਟ ਅਟੈਕ ਦੇ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾਂਦਾ ਹੈ ਕਿ ਮਨਜੌਤ ਸਿੰਘ ਲੰਘੀ 7 ਅਗਸਤ ਨੂੰ ਸਰੀ ਕੈਨੇਡਾ ’ਚ ਪੜ੍ਹਾਈ ਲਈ ਗਿਆ ਸੀ ਤੇ ਜਦੋਂ ਉਹ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕੋਕੁਇਟਲਮ ਕਾਲਜ ਦੇ ਬਾਥਰੂਮ ’ਚ ਉਸ ਨੂੰ ਹਾਰਟ ਅਟੈਕ ਆਉਣ ਕਾਰਨ ਉਸ ਦੀ ਉੱਥੇ ਹੀ ਮੋਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਪਿਛੋਕੜ ਹਲਕਾ ਘਨੌਰ ਦੇ ਪਿੰਡ ਸ਼ੰਭੂ ਖੁਰਦ ਦਾ ਦੱਸਿਆ ਜਾਂਦਾ ਹੈ।ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ ਅਤੇ ਹੁਣ ਉਸ ਦੀ ਲਾਸ਼ ਵਾਪਸ ਲੈ ਕੇ ਆਉਣ ਲਈ ਉਨ੍ਹਾਂ ਕੋਲ ਇੰਨੇ ਪੈਸੇ ਵੀ ਨਹੀਂ ਹਨ।

ਪਰਿਵਾਰ ਨੇ ਵਿਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਮਦਦ ਦੀ ਗੁਹਾਰ ਵੀ ਲਗਾਈ ਹੈ।ਅਤੇ ਹੁਣ ਮ੍ਰਿਤਕ ਨੋਜਵਾਨ ਮਨਜੋਤ ਸਿੰਘ ਦੇ ਕੈਨੇਡਾ ਵਿੱਚ ਵੱਸਦੇ ਰਿਸਤੇ ਤੋ ਲੱਗਦੇ ਭਰਾਂ ਅਮਨਦੀਪ ਸਿੰਘ ਵੱਲੋਂ ਪਰਿਵਾਰ ਗੋ ਫੰਡ ਮੀ ਨਾਂ ਦੇ ਪੇਜ ਰਾਹੀਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੰਜਾਬ ਉਸ ਦੀ ਜਨਮ ਭੂਮੀ ਤੇ ਭੇਜਣ ਲਈ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਪ੍ਰਵਾਸੀ ਵੀਰਾਂ ਨੂੰ ਦੁੱਖੀ ਪਰਿਵਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਉਸ ਦਾ ਪਰਿਵਾਰਆਖ਼ਰੀ ਵਾਰ ਉਸ ਦਾ ਮੂੰਹ ਦੇਖ ਸਕਣ। ਅਤੇ ਉਸ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਪੂਰੀਆਂ ਕਰ ਸਕਣ।