ਕੈਨੇਡਾ ਦੇ ਮੰਤਰੀ ਹਰਜੀਤ ਸਿੰਘ ਸੱਜਣ, ਹੜ੍ਹ ਪੀੜਤਾਂ ਦੀ ਸਾਰ ਲੈਣ ਲਈ ਪਾਕਿਸਤਾਨ ਪੁੱਜੇ

ਕੈਨੇਡਾ ਦੇ ਮੰਤਰੀ ਹਰਜੀਤ ਸਿੰਘ ਸੱਜਣ,  ਹੜ੍ਹ ਪੀੜਤਾਂ ਦੀ ਸਾਰ ਲੈਣ ਲਈ ਪਾਕਿਸਤਾਨ ਪੁੱਜੇ

ਵਿਦੇਸ਼ ਮੰਤਰੀ ਹਿਨਾ ਰੱਬਾਨੀ ਨੇ ਕੀਤਾ ਸਵਾਗਤ

ਅੰਮ੍ਰਿਤਸਰ ਟਾਈਮਜ਼

ਅੰਮਿ੍ਤਸਰ : ਹੜ੍ਹਾਂ ਕਾਰਨ ਨੁਕਸਾਨੇ ਗਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਪਾਕਿਸਤਾਨ ਪੁੱਜੇ। ਵਿਦੇਸ਼ ਮੰਤਰੀ ਹਿਨਾ ਰੱਬਾਨੀ ਨੇ ਇਸਲਾਮਾਬਾਦ ਦੇ ਏਅਰਪੋਰਟ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰੱਖਿਆ ਤੇ ਗ੍ਰਹਿ ਵਿਭਾਗ ਨਾਲ ਇਸਲਾਮਾਬਾਦ ਵਿਖੇ ਮੀਟਿੰਗ ਕਰਨ ਉਪਰੰਤ ਸੱਜਣ ਨੇ ਸੂਬਾ ਸਿੰਧ ਬਲੋਚਿਸਤਾਨ ਤੇ ਪੰਜਾਬ ਦੇ ਇਲਾਕਿਆਂ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦਾ ਜਾਇਜ਼ਾ ਲਿਆ। ਉਨ੍ਹਾਂ ਕੈਨੇਡਾ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਕੈਨੇਡੀਅਨ ਮੰਤਰੀ ਸੱਜਣ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੈਨੇਡਾ ਸਰਕਾਰ ਵੱਲੋਂ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਜਲਦ ਫ਼ੈਸਲਾ ਲਿਆ ਜਾਵੇਗਾ।