ਕੈਰੀ ਆਨ ਜੱਟਾ 3` ਫ਼ਿਲਮ 29 ਜੂਨ 2023 ਨੂੰ ਸਿਨੇਮਾ ਘਰਾਂ `ਵਿਚ ਹੋਵੇਗੀ ਰਿਲੀਜ਼
ਕੈਰੀ ਆਨ ਜੱਟਾ 3` ਵਿਚ ਗਿੱਪੀ ਗਰੇਵਾਲ ਨਾਲ ਨਜ਼ਰ ਆਵੇਗੀ ਸੋਨਮ ਬਾਜਵਾ
ਅੰਮ੍ਰਿਤਸਰ ਟਾਈਮਜ਼
ਜਲੰਧਰ: ਕੈਰੀ ਆਨ ਜੱਟਾ 3` ਫ਼ਿਲਮ ਦਾ ਐਲਾਨ ਕਾਫ਼ੀ ਪਹਿਲਾਂ ਤੋਂ ਹੋ ਚੁੱਕਿਆ ਹੈ। ਇਹ ਫ਼ਿਲਮ 29 ਜੂਨ 2023 ਨੂੰ ਸਿਨੇਮਾਘਰਾਂ `ਵਿਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਫ਼ਿਲਮ `ਤੇ ਇਹ ਸਸਪੈਂਸ ਰੱਖਿਆ ਗਿਆ ਸੀ ਕਿ ਕਿਹੜੀ ਅਦਾਕਾਰਾ ਫ਼ਿਲਮ `ਵਿਚ ਗਿੱਪੀ ਗਰੇਵਾਲ ਨਾਲ ਨਜ਼ਰ ਆਵੇਗੀ। ਹੁਣ ਇਸ ਦਾ ਖੁਲਾਸਾ ਹੋ ਗਿਆ ਹੈ। ਫ਼ਿਲਮ ਵਿੱਚ ਸੋਨਮ ਬਾਜਵਾ ਗਿੱਪੀ ਗਰੇਵਾਲ ਨਾਲ ਐਕਟਿੰਗ ਕਰਦੀ ਨਜ਼ਰ ਆਵੇਗੀ।ਇਸ ਸਬੰਧੀ ਫ਼ਿਲਮ ਦੀ ਸਟਾਰਕਾਸਟ ਵੱਲੋਂ ਤਸਵੀਰਾਂ ਸਾਂਝੀਆਂ ਕਰਕੇ ਐਲਾਨ ਕਰ ਦਿਤਾ ਗਿਆ ਹੈ। ਫ਼ਿਲਮ `ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ ਤੇ ਨਰੇਸ਼ ਕਥੂਰੀਆ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।
Comments (0)