ਭਾਰਤ ਦੇ ਮੁੱਖ ਜੱਜ ਨੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਖਿਲਾਫ ਮਾਮਲਾ ਦਰਜ ਕਰਨ ਦੀ ਪ੍ਰਵਾਨਗੀ ਦਿੱਤੀ

ਭਾਰਤ ਦੇ ਮੁੱਖ ਜੱਜ ਨੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਖਿਲਾਫ ਮਾਮਲਾ ਦਰਜ ਕਰਨ ਦੀ ਪ੍ਰਵਾਨਗੀ ਦਿੱਤੀ

ਨਵੀਂ ਦਿੱਲੀ: ਭਾਰਤ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਐੱਸ.ਐੱਨ ਸ਼ੁਕਲਾ ਖਿਲਾਫ ਮਾਮਲਾ ਦਰਜ ਕਰਨ ਦੀ ਸੀਬੀਆਈ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜੱਜ ਸ਼ੁਕਲਾ 'ਤੇ ਦੋਸ਼ ਹੈ ਕਿ ਉਹਨਾਂ ਆਪਣੇ ਰੁਤਬੇ ਦੀ ਗਲਤ ਵਰਤੋਂ ਕਰਦਿਆਂ ਇੱਕ ਨਿਜੀ ਮੈਡੀਕਲ ਕਾਲਜ ਨੂੰ ਲਾਭ ਪਹੁੰਚਾਇਆ ਸੀ। 

ਮੁੱਖ ਜੱਜ ਗੋਗੋਈ ਤੋਂ ਪਹਿਲੇ ਮੁੱਖ ਜੱਜ ਦੀਪਕ ਮਿਸਰਾ ਦੀ ਸਲਾਹ 'ਤੇ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ ਤੇ ਇਸ ਮੁੱਢਲੀ ਜਾਂਚ ਦੀ ਰਿਪੋਰਟ ਮੁੱਖ ਜੱਜ ਗੋਗੋਈ ਸਾਹਮਣੇ ਪੇਸ਼ ਕੀਤੀ ਗਈ ਜਿਸ ਮਗਰੋਂ ਉਹਨਾਂ ਮਾਮਲਾ ਦਰਜ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ