ਲਾਲੂ ਖ਼ਿਲਾਫ਼ ਸੀ.ਬੀ.ਆਈ. ਨੇ ਬਕਾਇਆ ਪਿਆ ਭ੍ਰਿਸ਼ਟਾਚਾਰ ਦਾ ਕੇਸ ਖੋਲ੍ਹਿਆ
ਅੰਮ੍ਰਿਤਸਰ ਟਾਈਮਜ਼ ਬਿਊਰੋ
ਪਟਨਾ- -ਸੀ.ਬੀ.ਆਈ. ਨੇ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਬਕਾਇਆ ਪਏ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਨੂੰ ਮੁੜ ਖੋਲ੍ਹ ਦਿੱਤਾ ਹੈ। ਇਸ 'ਚ ਲਾਲੂ ਦੇ ਇਲਾਵਾ ਉਸ ਦੇ ਬੇਟੇ ਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਬੇਟੀਆਂ ਚੰਦਾ ਤੇ ਰਾਗਿਨੀ ਯਾਦਵ ਵੀ ਮੁਲਜ਼ਮਾਂ 'ਚ ਸ਼ਾਮਿਲ ਹਨ। ਸੀ.ਬੀ.ਆਈ. ਸੂਤਰਾਂ ਅਨੁਸਾਰ ਇਹ ਰੇਲਵੇ ਪ੍ਰਾਜੈਕਟਾਂ ਦੀ ਵੰਡ ਨਾਲ ਜੁੜਿਆ ਭ੍ਰਿਸ਼ਟਾਚਾਰ ਦਾ ਮਾਮਲਾ ਹੈ। ਯੂ.ਪੀ.ਏ. ਦੇ ਪਹਿਲੇ ਕਾਰਜਕਾਲ ਦੌਰਾਨ ਲਾਲੂ ਪ੍ਰਸਾਦ ਯਾਦਵ ਰੇਲ ਮੰਤਰੀ ਸੀ ਤੇ ਇਸੇ ਦੌਰਾਨ ਰੇਲਵੇ ਪ੍ਰਾਜੈਕਟਾਂ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਸੀ.ਬੀ.ਆਈ. ਨੇ 2018 'ਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ ਤੇ ਸ਼ੁਰੂਆਤੀ ਜਾਂਚ ਬਾਅਦ ਮਾਮਲੇ ਨੂੰ ਬੰਦ ਕਰ ਦਿੱਤਾ ਸੀ ਅਤੇ ਹੁਣ ਮਾਮਲੇ ਨੂੰ ਫਿਰ ਤੋਂ ਖੋਲ੍ਹ ਦਿੱਤਾ ਗਿਆ ਹੈ। ਉਥੇ ਹੀ ਸੀ.ਬੀ.ਆਈ. ਲਾਲੂ ਖ਼ਿਲਾਫ਼ ਰੇਲਵੇ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਹੋਰ 'ਲੈਂਡ ਫ਼ਾਰ ਜੌਬ' ਮਾਮਲੇ 'ਚ ਅਕਤੂਬਰ ਮਹੀਨੇ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ ਤੇ ਇਸ 'ਚ ਲਾਲੂ ਤੋਂ ਇਲਾਵਾ ਰਾਬੜੀ ਦੇਵੀ ਤੇ 14 ਹੋਰਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ।
Comments (0)