ਸੀਬੀਆਈ ਨੇ ਮਨੀਸ਼ ਸਿਸੋਦੀਆ ਦਾ ਓਐਸਡੀ ਚੁੱਕਿਆ

ਸੀਬੀਆਈ ਨੇ ਮਨੀਸ਼ ਸਿਸੋਦੀਆ ਦਾ ਓਐਸਡੀ ਚੁੱਕਿਆ

ਨਵੀਂ ਦਿੱਲੀ: ਸੀਬੀਆਈ ਨੇ ਬੀਤੇ ਕੱਲ੍ਹ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓਐਸਡੀ ਨੂੰ ਰਿਸ਼ਵਤਖੋਰੀ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ ਹੈ। ਮਨੀਸ਼ ਸਿਸੋਦੀਆ ਦੇ ਓਐਸਡੀ ਗੋਪਾਲ ਕ੍ਰਿਸ਼ਨ ਮਾਧਵ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਗਿਆ।

ਗੋਪਾਲ ਕ੍ਰਿਸ਼ਨ 'ਤੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਲਾਇਆ ਗਿਆ ਹੈ। ਇਹ ਰਿਸ਼ਵਤ ਜੀਐਸਟੀ  ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਤੋਂ 2 ਦਿਨ ਪਹਿਲਾਂ ਹੋਈ ਇਸ ਗ੍ਰਿਫਤਾਰੀ ਨੂੰ ਸਿਆਸਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। 

ਜ਼ਿਕਰਯੋਗ ਹੈ ਕਿ ਸੀਬੀਆਈ ਭਾਰਤ ਦੀ ਇਕ ਬਦਨਾਮ ਜਾਂਚ ਅਜੈਂਸੀ ਦਾ ਧੱਬਾ ਪਹਿਲਾਂ ਹੀ ਸਹੇੜ ਚੁੱਕੀ ਹੈ ਕਿਉਂਕਿ ਇਹ ਭਾਰਤ ਸਰਕਾਰ ਦੇ ਪ੍ਰਭਾਵ ਅਧੀਨ ਚਲਦੀ ਹੈ ਅਤੇ ਇਸ ਨੂੰ ਸਿਆਸੀ ਵਿਰੋਧੀਆਂ ਖਿਲਾਫ ਆਮ ਵਰਤਿਆ ਜਾਂਦਾ ਹੈ।