ਸੀਬੀਆਈ ਨੇ ਬਰਗਾੜੀ ਬੇਅਦਬੀ ਜਾਂਚ ਆਪਣੇ ਹੱਥ ਰੱਖਣ ਲਈ ਸੁਪਰੀਮ ਕੋਰਟ ਦਾ ਰੁੱਖ ਕੀਤਾ

ਸੀਬੀਆਈ ਨੇ ਬਰਗਾੜੀ ਬੇਅਦਬੀ ਜਾਂਚ ਆਪਣੇ ਹੱਥ ਰੱਖਣ ਲਈ ਸੁਪਰੀਮ ਕੋਰਟ ਦਾ ਰੁੱਖ ਕੀਤਾ

ਚੰਡੀਗੜ੍ਹ: ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਦੀ ਪੰਜਾਬ ਸਰਕਾਰ ਅਤੇ ਭਾਰਤੀ ਸਰਕਾਰ ਦੀ ਜਾਂਚ ਅਜੈਂਸੀ ਸੀਬੀਆਈ ਦਰਮਿਆਨ ਚੱਲ ਰਹੀ ਖਿੱਚੋਤਾਣ ਹੁਣ ਸੁਪਰੀਮ ਕੋਰਟ ਪਹੁੰਚ ਗਈ ਹੈ। ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਪੱਖ ਵਿੱਚ ਸੁਣਾਏ ਇਹਨਾਂ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦੇ ਫੈਂਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਂਸਲਾ ਕੀਤਾ ਹੈ। 

ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਨੇ ਇਹਨਾਂ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਦਿੱਤੀ ਸੀ ਪਰ ਸੀਬੀਆਈ ਨੇ ਉਸ ਸਮੇਂ ਹੈਰਾਨ ਕਰ ਦਿੱਤਾ ਸੀ ਜਦੋਂ ਦੋਸ਼ੀਆਂ ਵੱਲੋਂ ਜ਼ੁਰਮ ਇਕਬਾਲ ਕਰਨ ਬਾਅਦ ਵੀ ਅਦਾਲਤ ਵਿੱਚ ਇਹਨਾਂ ਮਾਮਲਿਆਂ ਨੂੰ ਬੰਦ ਕਰਨ ਦੀ ਅਰਜ਼ੀ ਦੇ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੀਬੀਆਈ ਤੋਂ ਜਾਂਚ ਵਾਪਸ ਲੈਣ ਦਾ ਐਲਾਨ ਕੀਤਾ ਸੀ ਪਰ ਸੀਬੀਆਈ ਨੇ ਜਾਂਚ ਛੱਡਣ ਤੋਂ ਇਨਕਾਰ ਕਰ ਦਿੱਤਾ ਸੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।