ਕੇਂਦਰੀ ਸਿੱਖ ਅਜਾਇਬ ਘਰ ਵਿੱਚ ਗਿਆਨੀ ਵਰਿਆਮ ਸਿੰਘ ਧੂਰਕੋਟ ਅਤੇ ਕਵੀਸ਼ਰ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਲਗਾਈਆਂ

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਗਿਆਨੀ ਵਰਿਆਮ ਸਿੰਘ ਧੂਰਕੋਟ ਅਤੇ ਕਵੀਸ਼ਰ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਲਗਾਈਆਂ

ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਕੌਮ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਅਤੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਲਗਾਈਆਂ ਗਈਆਂ। ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਗੁਰਮਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਭਾਈ, ਜਦਕਿ ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। 

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਤੇ ਗਿਆਨੀ ਜੋਗਾ ਸਿੰਘ ਜੋਗੀ ਦੀ ਪੰਥਕ ਦੇਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਦੱਸਿਆ। ਉਨ੍ਹਾਂ ਆਖਿਆ ਕਿ ਜਿਥੇ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਨੇ 55 ਸਾਲ ਗੁਰਮਤਿ ਵਿਦਿਆਲੇ ਵਿਚ ਸੇਵਾ ਨਿਭਾਉਂਦਿਆਂ ਸੈਂਕੜੇ ਨੌਜੁਆਨਾਂ ਨੂੰ ਸਿੱਖੀ ਪ੍ਰਚਾਰ ਪ੍ਰਸਾਰ ਲਈ ਤਿਆਰ ਕੀਤਾ, ਉਥੇ ਹੀ ਕਵੀਸ਼ਰੀ ਰਾਹੀਂ ਵੱਡਮੁੱਲੀ ਸੇਵਾ ਨਿਭਾਉਣ ਵਾਲੇ ਗਿਆਨੀ ਜੋਗਾ ਸਿੰਘ ਜੋਗੀ ਨੇ 20 ਦੇ ਕਰੀਬ ਕਿਤਾਬਾਂ ਅਤੇ ਸੈਂਕੜੇ ਰਿਕਾਰਡਾਂ ਰਾਹੀਂ ਕਵੀਸ਼ਰੀ ਕਲਾ ਨੂੰ ਅੱਗੇ ਵਧਾਇਆ। ਅਜਿਹੀਆਂ ਸ਼ਖ਼ਸੀਅਤਾਂ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਚਿੱਤਰ ਸੁਸ਼ੋਭਿਤ ਕਰਨ ਨਾਲ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਸਿੱਖੀ ਪ੍ਰਚਾਰ ਲਈ ਉਤਸ਼ਾਹਤ ਹੋਣਗੀਆਂ। 

ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਦੌਰਾਨ ਦੋਹਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ, ਸ. ਲਖਬੀਰ ਸਿੰਘ ਅਰਾਈਆਂ ਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਲਾਲ ਸਿੰਘ ਧੂਰਕੋਟ, ਬਾਬਾ ਆਤਮਾ ਸਿੰਘ, ਕਵੀਸ਼ਰ ਗਿਆਨੀ ਗੁਰਮੁੱਖ ਸਿੰਘ ਐਮ.ਏ., ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਇਕਬਾਲ ਸਿੰਘ ਮੁਖੀ, ਸ. ਗੁਰਪ੍ਰੀਤ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਬਾਬਾ ਨਾਹਰ ਸਿੰਘ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਭਾਈ ਲਖਬੀਰ ਸਿੰਘ ਮਸਤ ਸਮੇਤ ਹੋਰ ਮੌਜੂਦ ਸਨ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ