ਮੋਹਾਲੀ ਹਵਾਈ ਅੱਡੇ ਦੇ ਨਾਂ 'ਤੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਆਹਮੋ-ਸਾਹਮਣੇ

ਮੋਹਾਲੀ ਹਵਾਈ ਅੱਡੇ ਦੇ ਨਾਂ 'ਤੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਆਹਮੋ-ਸਾਹਮਣੇ

ਚੰਡੀਗੜ੍ਹ: ਮੋਹਾਲੀ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਮ ਦਾ ਵਿਵਾਦ ਲਗਾਤਾਰ ਚੱਲ ਰਿਹਾ ਹੈ ਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਹਵਾਈ ਅੱਡੇ ਨੂੰ ਜਾਂਦੇ ਰਸਤਿਆਂ 'ਤੇ ਲੱਗੀਆਂ ਸੁਨੇਹਾ ਤਖਤੀਆਂ ਉੱਤੇ ਚੰਡੀਗੜ੍ਹ ਕੱਟ ਕੇ ਸਿਰਫ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਲਿਖਿਆ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗ ਕੀਤੀ ਹੈ ਕਿ ਇਹਨਾਂ ਸੁਨੇਹਾ ਤਖਤੀਆਂ ਨੂੰ ਦਰੁਸਤ ਕਰਕੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਲਿਖਿਆ ਜਾਵੇ।

ਜ਼ਿਕਰਯੋਗ ਹੈ ਕਿ ਇਹ ਹਵਾਈ ਅੱਡਾ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ਦੀ ਜ਼ਮੀਨ 'ਤੇ ਬਣਿਆ ਹੈ ਪਰ ਇਸ ਵਿੱਚ ਪੰਜਾਬ ਦੇ ਨਾਲ ਚੰਡੀਗੜ੍ਹ ਅਤੇ ਹਰਿਆਣਾ ਨੂੰ ਵੀ ਹਿੱਸੇਦਾਰ ਬਣਾਇਆ ਗਿਆ ਹੈ। ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ 'ਤੇ ਰੱਖਣ ਦੀ ਮੰਗ ਉੱਠਦੀ ਰਹੀ ਹੈ। ਪਰ ਵਿਵਾਦ ਦਾ ਮਸਲਾ ਚੰਡੀਗੜ੍ਹ ਜਾਂ ਮੋਹਾਲੀ ਬਣਿਆ ਹੋਇਆ ਹੈ। 

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਹਵਾਈ ਅੱਡਾ ਮੋਹਾਲੀ ਦੀ ਜ਼ਮੀਨ 'ਤੇ ਬਣਿਆ ਹੋਣ ਕਰਕੇ ਇਸ ਦਾ ਨਾਂ ਮੋਹਾਲੀ ਹੀ ਰਹੇਗਾ ਜਦਕਿ ਚੰਡੀਗੜ੍ਹ ਪ੍ਰਸ਼ਾਸਨ, ਹਰਿਆਣਾ ਅਤੇ ਭਾਰਤ ਦੀ ਕੇਂਦਰ ਸਰਕਾਰ ਮੋਹਾਲੀ ਦੀ ਥਾਂ 'ਚੰਡੀਗੜ੍ਹ' 'ਤੇ ਅੜੇ ਹੋਏ ਹਨ। 

ਇੱਥੇ ਅਹਿਮ ਗੱਲ ਇਹ ਹੈ ਕਿ ਚੰਡੀਗੜ੍ਹ ਵੀ ਪੰਜਾਬ ਦੀ ਜ਼ਮੀਨ 'ਤੇ ਹੀ ਵਸਿਆ ਸ਼ਹਿਰ ਹੈ ਤੇ ਪੰਜਾਬ ਦੀ ਰਾਜਧਾਨੀ ਹੈ ਪਰ ਪੰਜਾਬ ਦੇ ਲੋਕਾਂ ਨੂੰ ਉਜਾੜ ਕੇ ਬਣਾਈ ਇਸ ਰਾਜਧਾਨੀ ਨੂੰ ਭਾਰਤ ਸਰਕਾਰ ਨੇ ਪੰਜਾਬ ਤੋਂ ਖੋਹ ਕੇ ਕੇਂਦਰ ਸ਼ਾਸਤ ਸੂਬਾ (ਯੂ.ਟੀ) ਬਣਾ ਦਿੱਤਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।