ਚੰਡੀਗੜ੍ਹ ਨੇ ਰਾਤ ਦਾ ਕਰਫਿਊ ਵੀ ਖਤਮ ਕੀਤਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ ਪ੍ਰਸ਼ਾਸਨ ਨੇ ਕੱਲ੍ਹ 1 ਸਤੰਬਰ ਤੋਂ ਯੂਟੀ ਇਲਾਕੇ ਵਿਚ ਰਾਤ ਦਾ ਕਰਫਿਊ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਚਲਦਿਆਂ ਪਹਿਲਾਂ ਰਾਤ 10 ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਇਆ ਗਿਆ ਸੀ।
ਪ੍ਰਸ਼ਾਸਨ ਨੇ ਨਵੇਂ ਜਾਰੀ ਹੁਕਮਾਂ ਵਿਚ ਰੈਸਟੋਰੈਂਟ ਖੋਲ੍ਹਣ ਦੀ ਖੁੱਲ੍ਹ ਦੇ ਨਾਲ-ਨਾਲ ਸ਼ਰਾਬ ਪਿਲਾਉਣ ਵਾਲੇ (ਅੱਡੇ) ਬਾਰ ਖੋਲ੍ਹਣ ਦੀ ਵੀ ਖੁੱਲ੍ਹ ਦੇ ਦਿੱਤੀ ਹੈ।
ਬੀਤੇ ਕੱਲ੍ਹ ਸ਼ਹਿਰ ਵਿਚ ਕੋਰੋਨਾਵਾਇਰਸ ਨਾਲ ਸੱਤ ਹੋਰ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 52 ਹੋ ਗਈ ਹੈ ਜਦੋਂਕਿ 170 ਹੋਰ ਕੇਸਾਂ ਨਾਲ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 4155 ਦੇ ਅੰਕੜੇ ਨੂੰ ਪੁੱਜ ਗਈ ਹੈ।
Comments (0)