ਚੰਗਾਲੀਵਾਲ ਮਾਮਲੇ 'ਚ ਚਾਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ

ਚੰਗਾਲੀਵਾਲ ਮਾਮਲੇ 'ਚ ਚਾਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ

ਸੰਗਰੂਰ: ਚੰਗਾਲੀਵਾਲ ਕਤਲ ਮਾਮਲੇ 'ਚ ਪੁਲਿਸ ਨੇ ਦੋਸ਼ੀਆਂ ਖਿਲਾਫ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਸੰਗਰੂਰ ਦੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਜਗਮੇਲ ਸਿੰਘ ਨੂੰ ਅਗਵਾ ਕਰਕੇ, ਥਮਲੇ ਨਾਲ ਬੰਨ੍ਹ ਕੁੱਟ ਮਾਰ ਕਰਨ ਦੇ ਸਬੂਤਾਂ ਨੂੰ ਨੱਥੀ ਕਰਕੇ ਇਹ ਚਾਰਜਸ਼ੀਟ ਦਰਜ ਕੀਤੀ ਗਈ ਹੈ।

ਇਸ ਕੁੱਟਮਾਰ ਕਾਰਨ ਜਗਮੇਲ ਸਿੰਘ ਦੀ ਪੀਜੀਆਈ ਵਿਖੇ ਮੌਤ ਹੋ ਗਈ ਸੀ। ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਧਾਰਾ 302 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਆਪਣੀ ਮੌਤ ਤੋਂ ਪਹਿਲਾਂ ਜਗਮੇਲ ਸਿੰਘ ਵੱਲੋਂ ਆਪਣਾ ਬਿਆਨ ਦਿੱਤਾ ਗਿਆ ਸੀ। ਗਰਗ ਨੇ ਕਿਹਾ ਕਿ ਜਗਮੇਲ ਵੱਲੋਂ ਦਿੱਤੇ ਉਸ ਬਿਆਨ ਨੂੰ ਉਸਦਾ ਇਕਬਾਲੀਆ ਬਿਆਨ ਮੰਨਿਆ ਜਾਵੇਗਾ।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।