ਪੰਜਾਬ ਸਰਕਾਰ ਵੱਲੋਂ ਮ੍ਰਿਤਕ ਜਗਮੇਲ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਜਗਮੇਲ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ

ਸੰਗਰੂਰ, (ਜਗਸੀਰ ਲੌਂਗੋਵਾਲ): ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਤਨੀ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀੜਤ ਪਰਿਵਾਰ ਲਈ ਐਲਾਨੇ ਮੁਆਵਜ਼ੇ ਅਤੇ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਗਰੂਰ ਵੱਲੋਂ ਮ੍ਰਿਤਕ ਜਗਮੇਲ ਸਿੰਘ ਦੀ ਪਤਨੀ ਮਨਜੀਤ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਦਰਜਾ ਚਾਰ ਕਾਡਰ ਵਿੱਚ ਬਤੌਰ ਸੇਵਾਦਾਰ ਭਰਤੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਿਛਲੇ ਦਿਨੀਂ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ਤਰਫੋਂ 6 ਲੱਖ ਰੁਪਏ ਦਾ ਚੈਕ ਵੀ ਸੌਂਪਿਆ ਗਿਆ ਸੀ ਅਤੇ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਸਰਕਾਰ ਵੱਲੋਂ ਕੀਤੇ ਸਾਰੇ ਵਾਅਦੇ ਛੇਤੀ ਹੀ ਪੂਰੇ ਕੀਤੇ ਜਾਣਗੇ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।