ਆਰਐੱਸਐੱਸ ਆਗੂ ਜਗਦੀਸ਼ ਗਗਨੇਜਾ ਕਤਲ ਮਾਮਲੇ 'ਚ ਐਨਆਈਏ ਨੇ ਚਾਰਜਸ਼ੀਟ ਦਾਖਲ ਕੀਤੀ

ਆਰਐੱਸਐੱਸ ਆਗੂ ਜਗਦੀਸ਼ ਗਗਨੇਜਾ ਕਤਲ ਮਾਮਲੇ 'ਚ ਐਨਆਈਏ ਨੇ ਚਾਰਜਸ਼ੀਟ ਦਾਖਲ ਕੀਤੀ
ਜਗਦੀਸ਼ ਗਗਨੇਜਾ

ਚੰਡੀਗੜ੍ਹ: ਆਰਐੱਸਐੱਸ ਆਗੂ ਜਗਦੀਸ਼ ਗਗਨੇਜਾ ਦੇ ਕਤਲ ਮਾਮਲੇ 'ਚ ਅੱਜ ਭਾਰਤ ਦੀ ਰਾਸ਼ਟਰੀ ਜਾਂਚ ਅਜੈਂਸੀ ਐਨਆਈਏ ਨੇ ਵਧੀਕ ਸੈਸ਼ਨ ਜੱਜ ਐਨਐੱਸ ਗਿੱਲ ਦੀ ਖਾਸ ਐਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ। 

ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਜਗਤਾਰ ਸਿੰਘ ਜੌਹਲ ਅਤੇ ਹੋਰਾਂ ਵੱਲੋਂ ਪੇਸ਼ ਹੁੰਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਚਾਰਜਸ਼ੀਟ ਦੀ ਨਕਲ ਉਹਨਾਂ ਨੂੰ ਮਾਮਲੇ ਦੀ ਅਗਲੀ ਸੁਣਵਾਈ ਵੇਲੇ ਮਿਲਣ ਦੀ ਆਸ ਹੈ ਕਿਉਂਕਿ ਗ੍ਰਿਫਤਾਰ ਕੀਤੇ ਗਏ ਸਾਰੇ ਨੌਜਵਾਨ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਕਰ ਦਿੱਤੇ ਗਏ ਹਨ ਤੇ ਉਹਨਾਂ ਨੂੰ ਪੇਸ਼ੀਆਂ 'ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ।

ਇਸ ਮਾਮਲੇ ਦੀ ਅਗਲੀ ਸੁਣਵਾਈ 21 ਨਵੰਬਰ, 2019 ਨੂੰ ਹੋਵੇਗੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।