ਸਿੱਖ ਸੰਗਤਾਂ 'ਤੇ ਗੋਲੀ ਚਲਾਉਣ ਦੇ ਦੋਸ਼ੀ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਰਿਹਾਅ ਕੀਤਾ

ਸਿੱਖ ਸੰਗਤਾਂ 'ਤੇ ਗੋਲੀ ਚਲਾਉਣ ਦੇ ਦੋਸ਼ੀ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਰਿਹਾਅ ਕੀਤਾ
ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ

ਪਟਿਆਲਾ: ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਬੇਅਦਬੀ ਮਾਮਲਿਆਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰਦੀਆਂ ਸਿੱਖ ਸੰਗਤਾਂ ’ਤੇ ਗੋਲ਼ੀਆਂ ਚਲਾਉਣ ਦੇ ਕੇਸ ਵਿੱਚ ਮੁਲਜ਼ਮ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਬੁੱਧਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਮਗਰੋਂ ਬੀਤੇ ਕੱਲ੍ਹ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। 

ਚਾਰ ਮਹੀਨਿਆਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸ਼ਰਮਾ ਦੀ ਰਿਹਾਈ ਅੱਜ ਸ਼ਾਮ ਨੂੰ ਸੰਭਵ ਹੋ ਸਕੀ। ਉਸ ਦੀ ਇਹ ਰਿਹਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੈਡੀਕਲ ਆਧਾਰ ’ਤੇ ਦਿੱਤੀ ਗਈ ਜ਼ਮਾਨਤ ਤਹਿਤ ਹੋਈ ਹੈ। ਸ਼ਰਮਾ ਨੇ ਅਦਾਲਤ ’ਚ ਦਾਇਰ ਕੀਤੀ ਅਰਜ਼ੀ ਵਿੱਚ ਦੱਸਿਆ ਸੀ ਕਿ ਉਹ ਦਿਲ ਦੇ ਗੰਭੀਰ ਰੋਗ ਤੋਂ ਪੀੜਤ ਹੈ। 

ਜ਼ਿਕਰਯੋਗ ਹੈ ਕਿ ਕੱਲ੍ਹ ਹਾਈ ਕੋਰਟ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਸ਼ਰਮਾ ਨੂੰ ਇਲਾਕਾ ਮੈਜਿਸਟਰੇਟ ਕੋਲ ਜ਼ਮਾਨਤ ਭਰਨ ਲਈ ਆਖਿਆ ਸੀ। ਇਸ ਤਰ੍ਹਾਂ ਫਰੀਦਕੋਟ ਸਥਿੱਤ ਇਲਾਕਾ ਮੈਜਿਸਟਰੇਟ ਕੋਲ ਜ਼ਮਾਨਤ ਭਰਨ ਮਗਰੋਂ ਅੱਜ ਰਿਹਾਈ ਸੰਭਵ ਹੋਈ ਹੈ। ਸੰਪਰਕ ਕਰਨ ’ਤੇ ਇਥੋਂ ਦੇ ਵਧੀਕ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਚਰਨਜੀਤ ਸ਼ਰਮਾ ਦੀ ਰਿਹਾਈ ਦੀ ਪੁਸ਼ਟੀ ਕੀਤੀ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ