ਚਿਦੱਮਬਰਮ ਦੀ ਸੀਬੀਆਈ ਹਿਰਾਸਤ ਵਿੱਚ ਪੰਜ ਦਿਨਾਂ ਦਾ ਵਾਧਾ

ਚਿਦੱਮਬਰਮ ਦੀ ਸੀਬੀਆਈ ਹਿਰਾਸਤ ਵਿੱਚ ਪੰਜ ਦਿਨਾਂ ਦਾ ਵਾਧਾ

ਨਵੀਂ ਦਿੱਲੀ: ਆਈਐੱਨਐੱਕਸ ਮੀਡੀਆ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਅਤੇ ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੱਮਬਰਮ ਦੀ ਸੀਬੀਆਈ ਹਿਰਾਸਤ ਵਿੱਚ ਪੰਜ ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅੱਜ ਸੁਪਰੀਮ ਕੋਰਟ ਨੇ ਚਿਦੱਮਬਰਮ ਦੀ ਉਸ ਅਪੀਲ 'ਤੇ ਸੁਣਵਾਈ ਕਰਨ ਤੋਂ ਨਾਹ ਕਰ ਦਿੱਤੀ ਜਿਸ ਵਿੱਚ ਉਹਨਾਂ ਹਾਈ ਕੋਰਟ ਵੱਲੋਂ ਉਹਨਾਂ ਦੀ ਅਗਾਊਂ ਜ਼ਮਾਨਤ ਰੱਦ ਕਰਨ ਦੇ ਫੈਂਸਲੇ ਨੂੰ ਚੁਣੌਤੀ ਦਿੱਤੀ ਸੀ।