ਦਿੱਲੀ ਦੀ ਅਦਾਲਤ ਵਿੱਚ ਵਕੀਲਾਂ ਅਤੇ ਪੁਲਿਸ ਦਰਮਿਆਨ ਖੂਨੀ ਝੜਪ
ਨਵੀਂ ਦਿੱਲੀ: ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਅੱਜ ਪੁਲਿਸ ਅਤੇ ਵਕੀਲਾਂ ਦੀ ਝੜਪ ਹੋ ਗਈ ਜਿਸ ਦੌਰਾਨ ਪੁਲਿਸ ਦੀ ਇੱਕ ਗੱਡੀ ਨੂੰ ਅੱਗ ਲਾ ਦਿੱਤੀ ਗਈ।
ਵਕੀਲਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਉਹਨਾਂ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ ਜਦਕਿ ਪੁਲਿਸ ਗੋਲੀ ਚਲਾਉਣ ਤੋਂ ਇਨਕਾਰ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਿਕ ਪਾਰਕਿੰਗ ਵਿੱਚ ਕੁੱਝ ਵਕੀਲਾਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਪਾਰਕਿੰਗ ਨੂੰ ਲੈ ਕੇ ਬਹਿਸ ਹੋ ਗਈ ਜਿਸ ਤੋਂ ਬਾਅਦ ਇਹ ਬਹਿਸ ਖੂਨੀ ਟਕਰਾਅ ਵਿੱਚ ਬਦਲ ਗਈ।
ਵਕੀਲਾਂ ਨੇ ਅਦਾਲਤ ਦੇ ਦਰਵਾਜ਼ੇ 'ਤੇ ਧਰਨਾ ਲਾ ਦਿੱਤਾ ਹੈ।
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।
Comments (0)