ਨਾਮਜ਼ਦਗੀ ਕਾਗਜ਼ ਭਰਨ ਮੌਕੇ ਸਿਮਰਜੀਤ ਬੈਂਸ ਅਤੇ ਮਹੇਸ਼ਇੰਦਰ ਗਰੇਵਾਲ ਦੇ ਸਮਰਥਕਾਂ ਵਿੱਚ ਝੜਪ

ਨਾਮਜ਼ਦਗੀ ਕਾਗਜ਼ ਭਰਨ ਮੌਕੇ ਸਿਮਰਜੀਤ ਬੈਂਸ ਅਤੇ ਮਹੇਸ਼ਇੰਦਰ ਗਰੇਵਾਲ ਦੇ ਸਮਰਥਕਾਂ ਵਿੱਚ ਝੜਪ

ਲੁਧਿਆਣਾ: ਅੱਜ ਲੁਧਿਆਣਾ ਵਿੱਚ ਲੋਕ ਇਨਸਾਫ਼ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਇਹ ਝੜਪ ਉਸ ਸਮੇਂ ਹੋਈ ਜਦੋਂ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਤੇ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨਾਮਜ਼ਦਗੀ ਫਾਰਮ ਭਰਨ ਪੁੱਜੇ ਸੀ। ਇਸ ਮੌਕੇ ਡੀ.ਸੀ. ਦਫ਼ਤਰ ਦੇ ਬਾਹਰ ਦੋਵਾਂ ਪਾਰਟੀਆਂ ਦੇ ਵਰਕਰ ਆਹਮੋ-ਸਾਹਮਣੇ ਹੋ ਗਏ।ਇਸ ਦੌਰਾਨ ਪਾਰਟੀ ਵਰਕਰਾਂ ਨੇ ਜੱਮ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿਤੀ ਅਤੇ ਗੱਲ ਵਧਦੀ-ਵਧਦੀ ਹੱਥੋਪਾਈ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਵੇਖਦੇ ਹੀ ਵੇਖਦੇ ਭਾਰੀ ਮਾਤਰਾ ਵਿਚ ਲੋਕਾਂ ਦਾ ਇਕੱਠ ਜਮ੍ਹਾ ਹੋ ਗਿਆ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਹਾਲਾਤ ਕਾਬੂ ’ਚ ਕੀਤੇ। 

ਲੁਧਿਆਣਾ ਲੋਕਸਭਾ ਹਲਕੇ ਤੋਂ ਬਹੁਤ ਹੀ ਫਸਵਾਂ ਚੋਣ ਮੁਕਾਬਲਾ ਹੋ ਸਕਦਾ ਹੈ ਕਿਉਂਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਲੁਧਿਆਣਾ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਤੇ ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। 

ਕਾਂਗਰਸ ਪਾਰਟੀ ਵਲੋਂ ਰਵਨੀਤ ਸਿੰਘ ਬਿੱਟੂ ਚੋਣ ਲੜਨ ਜਾ ਰਹੇ ਹਨ ਤੇ ਆਮ ਆਦਮੀ ਪਾਰਟੀ ਵਲੋਂ ਪ੍ਰੋ. ਤੇਜਪਾਲ ਸਿੰਘ ਚੋਣ ਲੜਨਗੇ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਆਖ਼ਰ ਕਿਹੜੀ ਪਾਰਟੀ ਦਾ ਉਮੀਦਵਾਰ ਲੋਕਸਭਾ ਹਲਕੇ ਤੋਂ ਜਿੱਤ ਹਾਸਲ ਕਰਦਾ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ