ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ ਦੋ ਗੁੱਟਾਂ ਵਿੱਚ ਖੂਨੀ ਲੜਾਈ; ਕਈ ਜ਼ਖਮੀ
ਲੁਧਿਆਣਾ: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਅੱਜ ਨਜ਼ਰਬੰਦ ਬੰਦੀਆਂ ਦੇ ਦੋ ਗੁੱਟਾਂ ਵਿੱਚ ਆਪਸੀ ਲੜਾਈ ਹੋ ਗਈ। ਇਸ ਲੜਾਈ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਦੀ ਵੀ ਖਬਰ ਹੈ। ਇਸ ਲੜਾਈ ਵਿੱਚ ਇੱਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋਏ ਹਨ ਜਿਹਨਾਂ ਵਿੱਚੋਂ ਦੋ ਬੰਦੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਬੰਧਿਤ ਖ਼ਬਰ: ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਗੰਭੀਰ ਦੋਸ਼; ਪੁਲਿਸ ਦੀ ਕੁੱਟਮਾਰ ਨਾਲ ਕੈਦੀ ਦੀ ਮੌਤ ਖਿਲਾਫ ਸੀ ਰੋਸ (ਵੀਡੀਓ)
ਪ੍ਰਾਪਤ ਜਾਣਕਾਰੀ ਮੁਤਾਬਿਕ ਲੜਾਈ ਦੌਰਾਨ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ 'ਤੇ ਪੱਥਰਬਾਜ਼ੀ ਵੀ ਕੀਤੀ ਗਈ। ਇਸ ਲੜਾਈ ਵਿੱਚ ਜੇਲ੍ਹ ਦੇ ਕੁੱਝ ਮੁਲਾਜ਼ਮ ਵੀ ਜ਼ਖਮੀ ਹੋਏ ਹਨ।
ਉੱਚ ਅਫਸਰਾਂ ਵੱਲੋਂ ਜੇਲ੍ਹ ਨੂੰ ਘੇਰਾ ਪਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਜੇਲ੍ਹ ਦੇ ਮੁੱਖ ਗੇਟ ਬੰਦ ਕਰ ਦਿੱਤੇ ਗਏ ਹਨ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)