ਰਣਜੀਤ ਸਿੰਘ ਢੱਡਰੀਆਂਵਾਲਾ ਖਿਲਾਫ ਅਕਾਲ ਤਖ਼ਤ ਸਾਹਿਬ 'ਤੇ ਹੋਈ ਸ਼ਿਕਾਇਤ

ਰਣਜੀਤ ਸਿੰਘ ਢੱਡਰੀਆਂਵਾਲਾ ਖਿਲਾਫ ਅਕਾਲ ਤਖ਼ਤ ਸਾਹਿਬ 'ਤੇ ਹੋਈ ਸ਼ਿਕਾਇਤ

ਅੰਮ੍ਰਿਤਸਰ: ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਵੱਲੋਂ ਮਾਈ ਭਾਗ ਕੌਰ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਨੂੰ ਇਤਰਾਜਯੋਗ ਦਸਦਿਆਂ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਢੱਡਰੀਆਂਵਾਲਾ ਖਿਲਾਫ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਢੱਡਰੀਆਂਵਾਲਾ  ਨੇ ਇਤਰਾਜ਼ਯੋਗ ਪ੍ਰਚਾਰ ਕਰਕੇ ਸਿੱਖ ਕੌਮ ‘ਚ ਖਾਨਾਜੰਗੀ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਹੈ।

ਮੰਗ ਪੱਤਰ ਦੇਣ ਵਾਲੌਆਂ ਜਥੇਬੰਦੀਆਂ ਦੀ ਮੰਗ ਹੈ ਕਿ ਢੱਡਰੀਆਂਵਾਲਾ ਨੂੰ ਅਕਾਲ ਤਖ਼ਤ ਸਾਹਿਬ ਜਾਂ ਕਿਸੇ ਹੋਰ ਥਾਂ ਬੁਲਾ ਕੇ ਸਪਸ਼ੀਕਰਨ ਮੰਗਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਜੇਕਰ ਢੱਡਰੀਆਂਵਾਲਾ ਵੱਲ਼ੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ, ਇਸ ਬਾਰੇ ਦੱਸਿਆ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਢੱਡਰੀਆਂਵਾਲਾ ਖਿਲਾਫ ਸ਼ਿਕਾਇਤ ਮਿਲੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖ ਪ੍ਰਚਾਰਕ ਨੂੰ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧ ‘ਚ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਰਿਪੋਰਟ ਮੰਗੀ ਗਈ ਹੈ।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।