ਕਾਂਗਰਸ ਨੇ ਖਡੂਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਫਰੀਦਕੋਟ ਤੋਂ ਉਮੀਦਵਾਰ ਐਲਾਨੇ

ਕਾਂਗਰਸ ਨੇ ਖਡੂਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਫਰੀਦਕੋਟ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਅੱਜ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਇਹਨਾਂ ਵਿਚ ਤਿੰਨ ਉਮੀਦਵਾਰ ਪੰਜਾਬ ਦੇ ਹਨ ਅਤੇ ਇਕ ਉਮੀਦਵਾਰ ਹਿਮਾਚਲ ਦਾ ਹੈ।

ਪੰਜਾਬ ਦੇ ਉਮੀਦਵਾਰਾਂ ਵਿਚ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸਾਬਕਾ ਐਮ.ਐਲ.ਏ ਜਸਬੀਰ ਸਿੰਘ ਡਿੰਪਾ, ਫਰੀਦਕੋਟ ਲੋਕ ਸਭਾ ਸੀਟ ਤੋਂ ਸਾਬਕਾ ਐਮ.ਐਲ.ਏ ਅਤੇ ਗਾਇਕ ਮੁਹੰਮਦ ਸਦੀਕ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਡਾ. ਅਮਰ ਸਿੰਘ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। 

ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ ਲੋਕ ਸਭਾ ਸੀਟ ਤੋਂ ਰਾਮ ਲਾਲ ਠਾਕੁਰ ਨੂੰ ਉਮੀਦਵਾਰ ਐਲਾਨਿਆ ਹੈ। 

ਜਿਕਰਯੋਗ ਹੈ ਕਿ ਪੰਜਾਬ ਦੇ ਉਮੀਦਵਾਰਾਂ ਸਬੰਧੀ ਪੰਜਾਬ ਕਾਂਗਰਸ ਦੇ ਆਗੂਆਂ ਦੀ ਬੀਤੇ ਕੱਲ੍ਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਬੈਠਕ ਹੋਈ ਸੀ। ਇਸ ਬੈਠਕ ਵਿੱਚ ਕੈਪਟਨ ਅਮਰਿੰਦਰ ਸਿੰਘ , ਸੁਨੀਲ ਜਾਖੜ, ਆਸ਼ਾ ਕੁਮਾਰੀ ਅਤੇ ਕੇ.ਸੀ. ਵੇਣੂਗੋਪਾਲ ਹਾਜ਼ਰ ਰਹੇ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ