ਕਾਂਗਰਸ ਨੇ ਬਠਿੰਡਾ ਅਤੇ ਫਿਰੋਜ਼ਪੁਰ ਸੀਟ ਦੇ ਉਮੀਦਵਾਰਾਂ ਦਾ ਐਲਾਨ ਕੀਤਾ

ਕਾਂਗਰਸ ਨੇ ਬਠਿੰਡਾ ਅਤੇ ਫਿਰੋਜ਼ਪੁਰ ਸੀਟ ਦੇ ਉਮੀਦਵਾਰਾਂ ਦਾ ਐਲਾਨ ਕੀਤਾ

ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ ਲਈ ਫਿਰੋਜ਼ਪੁਰ ਅਤੇ ਬਠਿੰਡਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਠਿੰਡਾ ਸੀਟ ਤੋਂ ਅਮਰਿੰਦਰ ਸਿੰਘ ਰਾਜਾ ਵਡਿੰਗ ਅਤੇ ਫਿਰੋਜ਼ਪੁਰ ਸੀਟ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪਰਵਾਨਗੀ ਮਿਲਣ ਤੋਂ ਬਾਅਦ ਅੱਜ ਪਾਰਟੀ ਦੇ ਜਨਰਲ ਸਕੱਤਰ ਮੁਕੁਲ ਵਾਸਨੀਕ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਐਲਾਨ ਨਾਲ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕਾਂਗਰਸ ਦੇ 13 ਉਮੀਦਵਾਰਾਂ ਦਾ ਐਲਾਨ ਪੂਰਾ ਹੋ ਗਿਆ ਹੈ। 

ਸ਼ੇਰ ਸਿੰਘ ਘੁਬਾਇਆ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਫਿਰੋਜ਼ਪੁਰ ਤੋਂ ਮੋਜੂਦਾ ਸਾਂਸਦ ਹਨ ਪਰ ਉਹ ਬੀਤੇ ਦਿਨੀਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਅਮਰਿੰਦਰ ਸਿੰਘ ਰਾਜਾ ਵਡਿੰਗ ਗਿੱਦੜਬਾਹਾ ਤੋਂ ਮੋਜੂਦਾ ਵਿਧਾਇਕ ਹਨ ਤੇ ਆਲ ਇੰਡੀਆ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ