ਸ਼ਮਸ਼ੇਰ ਸਿੰਘ ਦੂਲੋ ਤੋਂ ਨਰਾਜ਼ ਕਾਂਗਰਸ ਨੇ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਮੰਗਿਆ

ਸ਼ਮਸ਼ੇਰ ਸਿੰਘ ਦੂਲੋ ਤੋਂ ਨਰਾਜ਼ ਕਾਂਗਰਸ ਨੇ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਮੰਗਿਆ
ਸ਼ਮਸ਼ੇਰ ਸਿੰਘ ਦੂਲੋ

ਨਵੀਂ ਦਿੱਲੀ: ਪਾਰਟੀ ਤੋਂ ਬਾਗੀ ਚੱਲ ਰਹੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੂਲੋ ਖਿਲਾਫ ਕਾਰਵਾਈ ਕਰਦਿਆਂ ਕਾਂਗਰਸ ਨੇ ਉਹਨਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇਣ ਲਈ ਕਿਹਾ ਹੈ। 

ਪੰਜਾਬ ਕਾਂਗਰਸ ਚੋਣ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਇਹ ਹੁਕਮ ਦਿੰਦਿਆਂ ਦੂਲੋ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਆਪਣਾ ਹੋਰ ਰਾਹ ਚੁਣਨ ਲਈ ਕਹਿ ਦਿੱਤਾ ਹੈ। 

ਕੁੱਝ ਦਿਨ ਪਹਿਲਾਂ ਹੀ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਅਤੇ ਸਾਬਕਾ ਵਿਧਾਇਕ ਹਰਬੰਸ ਕੌਰ ਦੂਲੋ ਅਤੇ ਉਨ੍ਹਾਂ ਦੇ ਪੁੱਤਰ ਬਨਦੀਪ ਸਿੰਘ ਦੂਲੋ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ। ਸ਼ਮਸ਼ੇਰ ਸਿੰਘ ਦੂਲੋ ਵੀ ਕਈ ਵਾਰ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਰਹੇ ਹਨ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ