ਵਿਰਸਾ ਸਿੰਘ ਵਲਟੋਹਾ ਨੂੰ ਕਮੇਟੀ ਵਿਚ ਸ਼ਾਮਲ ਕਰਨ ਦੇ ਫੈਸਲੇ ’ਤੇ ਕੀਤਾ ਜਾਏ ਵਿਚਾਰ: ਹਰਮੀਤ ਸਿੰਘ ਕਾਲਕਾ

ਵਿਰਸਾ ਸਿੰਘ ਵਲਟੋਹਾ ਨੂੰ ਕਮੇਟੀ ਵਿਚ ਸ਼ਾਮਲ ਕਰਨ ਦੇ ਫੈਸਲੇ ’ਤੇ ਕੀਤਾ ਜਾਏ ਵਿਚਾਰ: ਹਰਮੀਤ ਸਿੰਘ ਕਾਲਕਾ

ਦਿੱਲੀ ਗੁਰਦੁਆਰਾ ਕਮੇਟੀ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹਰ ਬੰਦੀ ਸਿੰਘ ਦੀ ਲੜੇਗੀ ਲੜਾਈ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 7 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬੰਦੀ ਸਿੰਘਾਂ ਦੇ ਮਾਮਲੇ ’ਤੇ ਜਾਰੀ ਕੀਤੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਉਹ ਸਿੰਘ ਸਾਹਿਬ ਦੇ ਹੁਕਮ ਦਾ ਸਵਾਗਤ ਕਰਦੇ ਹਨ ਤੇ ਨਾਲ ਹੀ ਆਖਣਾ ਚਾਹੁੰਦੇ ਹਨ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹਰ ਬੰਦੀ ਸਿੰਘ ਦੀ ਲੜਾਈ ਲੜਨ ਵਾਸਤੇ ਤਿਆਰ ਬਰ ਤਿਆਰ ਹੈ।

ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਬਾਕੀ ਸਿੰਘ ਸਾਹਿਬਾਨਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਲੜਾਈ ਨੂੰ ਅੱਗੇ ਵਧਾਉਂਦੇ ਹੋਏ ਜਿਵੇਂ ਚਾਰ ਹੋਰ ਮੈਂਬਰ ਸਾਡੇ ਨਾਲ ਲਗਾਏ ਗਏ ਹਨ, ਅਸੀਂ ਉਸਦਾ ਸਵਾਗਤ ਕਰਦੇ ਹਾਂ।

ਉਹਨਾਂ ਕਿਹਾ ਕਿ ਅਸੀਂ ਸਿੰਘ ਸਾਹਿਬ ਨੂੰ ਬੇਨਤੀ ਕਰਦੇ ਹਾਂ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਜੋ ਵੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਨੇ ਗਠਿਤ ਕੀਤੀ ਹੈ, ਉਸ ਵਿਚ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤਾ ਹੈ ਜੋ ਇਤਰਾਜ਼ਯੋਗ ਹੈ। ਉਹਨਾਂ ਕਿਹਾ ਕਿ ਜੋ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸਾਡੀ ਲਗਾਈ ਹੈ, ਅਸੀਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਇਹ ਜ਼ਿੰਮੇਵਾਰੀ ਨਿਭਾਵਾਂਗੇ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਜ਼ਿੰਮੇਵਾਰੀ ਨੂੰ ਨਿਭਾਉਣ ਵਾਸਤੇ ਕਿਸੇ ਵੀ ਹੱਦ ਤੱਕ ਜਾਣ ਵਾਸਤੇ ਤਿਆਰ ਹਾਂ ਪਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਇਸ ਟੀਮ ਵਿਚ ਸ਼ਾਮਲ ਕਰਨ ਨਾਲ ਇਸ ਕੰਮ ਨੂੰ ਸਿਆਸੀ ਰੰਗਤ ਮਿਲ ਜਾਂਦੀ ਹੈ ਜੋ ਸਾਡੇ ਟੀਚੇ ਦੇ ਅਨੁਕੂਲ ਨਹੀਂ ਬਣਦੀ।

ਉਹਨਾਂ ਨੇ ਜਥੇਦਾਰ ਸਾਹਿਬ ਨੂੰ ਫਿਰ ਬੇਨਤੀ ਕੀਤੀ ਕਿ ਉਹ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੂੰ ਕਮੇਟੀ ਵਿਚ ਸ਼ਾਮਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰਸਰਦਾਰ ਵਿਰਸਾ ਸਿੰਘ ਵਲਟੋਹਾ ਨੂੰ ਕਮੇਟੀ ਵਿਚ ਸ਼ਾਮਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ।