ਕਰੋਨਾਵਾਇਰਸ ਤੋਂ ਬਚਾਅ ਲਈ ਪੰਜਾਬ ਵਿਚ 31 ਮਾਰਚ ਤੱਕ ਵਿਦਿਅਕ ਅਦਾਰੇ ਬੰਦ ਰੱਖਣ ਦਾ ਐਲਾਨ

ਕਰੋਨਾਵਾਇਰਸ ਤੋਂ ਬਚਾਅ ਲਈ ਪੰਜਾਬ ਵਿਚ 31 ਮਾਰਚ ਤੱਕ ਵਿਦਿਅਕ ਅਦਾਰੇ ਬੰਦ ਰੱਖਣ ਦਾ ਐਲਾਨ

ਚੰਡੀਗੜ੍ਹ: ਕਰੋਨਾਵਾਇਰਸ ਦੀ ਦਹਿਸ਼ਤ ਦਾ ਸਾਇਆ ਪੂਰੇ ਵਿਸ਼ਵ 'ਤੇ ਛਾ ਗਿਆ ਹੈ। ਵਿਸ਼ਵ ਸਿਹਤ ਸੰਸਥਾ () ਵੱਲੋਂ ਕਰੋਨਾਵਾਇਰਸ ਨੂੰ ਮਹਾਂਮਾਰੀ ਐਲਾਨਣ ਮਗਰੋਂ ਦੁਨੀਆ ਭਰ ਦੇ ਮੁਲਕਾਂ ਨੇ ਯਾਤਰਾ ਅਤੇ ਲੋਕ ਅਦਾਰਿਆਂ 'ਤੇ ਪਾਬੰਦੀਆਂ ਦੇ ਐਲਾਨ ਕਰ ਦਿੱਤੇ ਹਨ। ਵਿਸ਼ਵ ਵਪਾਰ ਨੂੰ ਵੀ ਕਰੋਨਾਵਾਇਰਸ ਨਾਲ ਭਾਰੀ ਸੱਟ ਵੱਜੀ ਹੈ। 

ਪੰਜਾਬ: ਪੰਜਾਬ ਸਰਕਾਰ ਨੇ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ 31 ਮਾਰਚ ਤਕ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਹੁਕਮ ਸਾਰੇ ਨਿੱਜੀ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ 'ਤੇ ਲਾਗੂ ਹੋਣਗੇ। 

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਾਫ ਕੀਤਾ ਹੈ ਕਿ ਸਕੂਲਾਂ ਦੇ ਇਮਤਿਹਾਨਾਂ ਦੀਆਂ ਤਰੀਕਾਂ ਵਿਚ ਕੋਈ ਫੇਰਬਦਲ ਨਹੀਂ ਕੀਤਾ ਗਿਆ ਹੈ। ਇਮਤਿਹਾਨ ਉਸੇ ਤਰ੍ਹਾਂ ਪਹਿਲੀਆਂ ਤਰੀਕਾਂ ਨੂੰ ਹੀ ਹੋਣਗੇ। ਸਰਕਾਰ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਵੱਡੇ ਇਕੱਠ ਨਾ ਕੀਤੇ ਜਾਣ ਅਤੇ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।

ਹੁਣ ਤਕ ਪੰਜਾਬ ਵਿਚ ਕਰੋਨਾਵਾਇਰਸ ਦਾ ਇਕ ਮਾਮਲਾ ਦਰਜ ਕੀਤਾ ਗਿਆ ਹੈ। ਇਹ ਪੀੜਤ ਵਿਅਕਤੀ ਹੁਸ਼ਿਆਰਪੁਰ ਨਾਲ ਸਬੰਧਿਤ ਹੈ ਅਤੇ ਪਿਛਲੇ ਹਫਤੇ ਹੀ ਇਟਲੀ ਤੋਂ ਵਾਪਸ ਪਰਤਿਆ ਸੀ।