ਸੂਬਾ ਸਰਕਾਰਾਂ ਆਪਣੇ ਪ੍ਰਸਤਾਵ ਭੇਜਣ ,ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਵਾਂਗੇ - ਕੇਂਦਰੀ ਗ੍ਰਹਿ ਰਾਜ ਮੰਤਰੀ
* ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ
*2019 ਵਿਚ ਕੇਂਦਰ ਦੀ ਮੋਦੀ ਸਰਕਾਰ ਨੇ ਗੁਰੂ ਨਾਨਕ ਸਾਹਿਬ ਦੇ 550ਵੇਂ ਗੁਰਪੁਰਬ ਮੌਕੇ ਕੁਝ
ਨੂੰਰਿਹਾਅ ਕਰਨ ਦਾ ਵੀ ਐਲਾਨ ਕੀਤਾ ਪਰ ਕੁਝ ਨਾ ਕੀਤਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ-ਕੇਂਦਰ ਨੇ ਸੂਬਾ ਸਰਕਾਰਾਂ ਨੂੰ ਉਨ੍ਹਾਂ ਕੈਦੀਆਂ ਨੂੰ ਰਿਹਾਅ ਕਰਨ ਲਈ ਕਿਹਾ ਹੈ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਜੁਰਮਾਨਾ ਅਦਾ ਨਾ ਕਰਨ ਕਰਕੇ ਅਜੇ ਵੀ ਜੇਲ੍ਹਾਂ 'ਵਿਚ ਬੰਦ ਹਨ ।ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਨੇ ਬੀਤੇ ਦਿਨੀਂ ਰਾਜ ਸਭਾ 'ਵਿਚ ਕਾਂਗਰਸ ਦੇ ਇਮਰਾਨ ਪ੍ਰਤਾਪਗੜ੍ਹੀ ਵਲੋਂ ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਸੰਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ ।ਮੰਤਰੀ ਨੇ ਕਿਹਾ ਕਿ ਅਸੀਂ ਇਕ ਵਿਸ਼ੇਸ਼ ਸਕੀਮ ਬਣਾਈ ਹੈ, ਜਿਸ ਤਹਿਤ 15 ਅਗਸਤ 2022 ਤੋਂ ਇਲਾਵਾ 26 ਜਨਵਰੀ 2023 ਤੇ 15 ਅਗਸਤ 2023 ਨੂੰ ਸੂਬਿਆਂ ਨੂੰ ਉਨ੍ਹਾਂ ਕੈਦੀਆਂ ਨੂੰ ਰਿਹਾਅ ਕਰਨ ਲਈ ਕਿਹਾ ਹੈ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਜੁਰਮਾਨਾ ਅਦਾ ਨਾ ਕਰਨ ਕਰਕੇ ਜੇਲ੍ਹਾਂ ਵਿਚ ਬੰਦ ਹਨ ।ਹਾਲਾਂਕਿ ਕਾਂਗਰਸ ਸੰਸਦ ਮੈਂਬਰ ਨੇ ਮੰਤਰੀ 'ਤੇ ਉਸ ਦੇ ਸਵਾਲ ਦਾ 'ਗੈਰ-ਜ਼ਿੰਮੇਵਾਰਾਨਾ ਜਵਾਬ' ਦੇਣ ਦਾ ਦੋਸ਼ ਲਗਾਇਆ ।ਇਸੇ ਦੌਰਾਨ 'ਆਪ' ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਕੀਤੇ ਵਾਅਦੇ ਦੀ ਸਥਿਤੀ ਬਾਰੇ ਪੁੱਛਿਆ ਤਾਂ ਇਸ ਦੇ ਜਵਾਬ 'ਵਿਚ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰਾਂ ਨੂੰ ਆਪਣੇ ਪ੍ਰਸਤਾਵ ਭੇਜਣ ਲਈ ਕਿਹਾ ਗਿਆ ਹੈ ਅਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ ।
ਇਥੇ ਜ਼ਿਕਰਯੋਗ ਹੈ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਕਈ ਵਾਰ ਸਿੱਖ ਆਗੂਆਂ ਨੇ ਮਰਨ ਵਰਤ ਰੱਖ ਦੇ ਸੰਘਰਸ਼ ਵੀ ਕੀਤੇ ਅਤੇ ਰੋਸ ਮਾਰਚ ਕੀਤੇ ਗਏ।ਬਲਵੰਤ ਸਿੰਘ ਰਾਜੋਆਣਾ ਦੀ ਫਾਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਵਾਉਣ ਲਈ ਕਾਫ਼ੀ ਤਿੱਖੀ ਲੜਾਈ ਲੜੀ ਗਈ ਸੀਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਬਿਆਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11ਮਈ,2022 ਨੂੰ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ
ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ
ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਿਲਣ ਲਈ ਜਲਦੀ ਤੋਂ ਜਲਦੀ ਸਮਾਂ ਦੇਣ ਦੀ ਮੰਗ ਕੀਤੀ ਸੀ।ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਸਿਆਸੀ ਕੈਦੀ ਜੋ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਅਜੇ ਤੱਕ ਰਿਹਾਅ ਨਹੀਂ ਕੀਤੇ ਗਏ, ਦੀ ਰਿਹਾਈ ਲਈ ਮੰਗ ਸਿੱਖ ਪੰਥ ਵੱਲੋਂ ਵਾਰ-ਵਾਰ ਚੁੱਕੀ ਜਾਂਦੀ ਰਹੀ ਹੈ।ਸ਼੍ਰੋਮਣੀ ਕਮੇਟੀ ਨੇ 2 ਸਤੰਬਰ 2022 ਨੂੰ ਇਸ ਮੁੱਦੇ ਉੱਤੇ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਵੀ ਬੁਲਾ ਚੁਕੀ ਹੈ।ਇਹ ਬੰਦੀ ਸਿਖ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਕਈ ਆਪਣੀਆਂ ਸਜ਼ਾਵਾਂ ਪੂਰੀ ਕਰ ਚੁੱਕੇ ਹਨ। ਇਨ੍ਹਾਂ ਵਿਚੋਂ ਕਈਆਂ ਨੂੰ ਕਦੇ ਪੈਰੋਲ ਵੀ ਨਹੀਂ ਮਿਲੀ।ਸੰਸਦ ਦੇ ਮੌਨਸੂਨ ਇਜਲਾਸ 2022 ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ ਮੰਤਰ 'ਤੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਬਾਰੇ ਚਿੱਠੀ ਲਿਖੀ ਸੀ।ਇਸ ਮਸਲੇ ਬਾਰੇ ਸਿੱਖ ਜਥੇਬੰਦੀਆਂ ਰਿਹਾਈ ਮਾਰਚ ਵੀ ਕਰਦੀਆਂ ਰਹੀਆਂ ਹਨ ਅਤੇ ਸੱਤਾਧਾਰੀ ਪਾਰਟੀਆਂ ਤੱਕ ਪਹੁੰਚ ਵੀ ਕਰਦੀਆਂ ਰਹੀਆਂ ਹਨ।2019 ਵਿਚ ਤਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕੁਝ ਨੂੰ ਰਿਹਾਅ ਕਰਨ ਦਾ ਵੀ ਐਲਾਨ ਕੀਤਾ ਸੀ। ਪਰ ਹੋਇਆ ਕੁਝ ਨਹੀਂ।
ਬੰਦੀ ਸਿੱਖ ਜਿਨ੍ਹਾਂ ਦੀ ਰਿਹਾਈ ਦੀ ਮੰਗ ਉੱਠ ਰਹੀ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਗੁਰਦੁਆਰਿਆਂ ਦੇ ਬਾਹਰ ਲਗਾਏ ਪੋਸਟਰਾਂ ਵਿੱਚ 9
ਬੰਦੀ ਸਿੱਖਾਂ ਦਾ ਜ਼ਿਕਰ ਹੈ।
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ-ਦਿੱਲੀ ਵਿਖੇ ਕਾਂਗਰਸ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਵਿੱਚ ਉਨ੍ਹਾਂ ਨੂੰ ਨੂੰ ਦੋਸ਼ੀ ਪਾਇਆ ਗਿਆ ਤੇ ਵਿਸ਼ੇਸ਼ ਟਾਡਾ ਕੋਰਟ ਵੱਲੋਂ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।ਉਹ ਪਿਛਲੇ 26 ਸਾਲ ਤੋਂ ਜੇਲ੍ਹ ਵਿੱਚ ਹਨ।
ਭਾਈ ਗੁਰਮੀਤ ਸਿੰਘ ਖੇੜਾ-1990 ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਤਕਰੀਬਨ 31 ਸਾਲ ਹੋ ਗਏ ਹਨ। ਉਨ੍ਹਾਂ ਨੂੰ ਕਰਨਾਟਕ ਤੇ ਨਵੀਂ ਦਿੱਲੀ ਵਿੱਚ ਬੰਬ ਧਮਾਕਿਆਂ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਟਾਡਾ ਕੋਰਟ ਵੱਲੋਂ ਉਨ੍ਹਾਂ ਨੂੰ ਦੂਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।ਦਿੱਲੀ ਸਰਕਾਰ ਵੱਲੋਂ ਉਨ੍ਹਾਂ ਨੂੰ 2011 ਵਿੱਚ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਕਰਨਾਟਕ ਬੰਬ ਧਮਾਕੇ ਕੇਸ ਵਿੱਚ ਉਹ ਹੁਣ ਵੀ ਜੇਲ੍ਹ ਵਿਚ ਹਨ। 2015 ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਜੇਲ੍ਹ ਵਿਖੇ ਭੇਜ ਦਿੱਤਾ ਗਿਆ ਸੀ।
ਭਾਈ ਬਲਵੰਤ ਸਿੰਘ ਰਾਜੋਆਣਾ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਉਹ 1995 ਤੋਂ ਜੇਲ੍ਹ ਵਿੱਚ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ।
ਭਾਈ ਜਗਤਾਰ ਸਿੰਘ ਹਵਾਰਾ
ਜਗਤਾਰ ਸਿੰਘ ਹਵਾਰਾ ਉੱਪਰ ਵੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਅਧੀਨ ਜੇਲ੍ਹ ਵਿੱਚ ਹਨ।1995-2003 ਤੱਕ ਬੁੜੈਲ ਜੇਲ੍ਹ ਵਿੱਚ ਸਨ ਅਤੇ ਉਸ ਤੋਂ ਬਾਅਦ ਜੇਲ੍ਹ ਤੋੜ ਕੇ ਫ਼ਰਾਰ ਹੋਏ ਸਨ।2005 ਵਿੱਚ ਦੁਬਾਰਾ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਉਹ ਤਿਹਾੜ ਜੇਲ੍ਹ ਵਿੱਚ ਹਨ। ਉਨ੍ਹਾਂ ਨੂੰ ਜੇਲ੍ਹ ਵਿੱਚ 25 ਇਸ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ।ਭਾਈ ਜਗਤਾਰ ਸਿੰਘ ਤਾਰਾ ਵੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਅਧੀਨ 15 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਰਹੇ ਹਨ।
ਭਾਈ ਲਖਵਿੰਦਰ ਸਿੰਘ ਲੱਖਾ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਹੀ 1995 ਤੋਂ ਜੇਲ੍ਹ ਵਿੱਚ ਬੰਦ ਲਖਵਿੰਦਰ ਸਿੰਘ ਲੱਖਾ ਬੁੜੈਲ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦਾ ਸਬੰਧ ਪਟਿਆਲਾ ਨਾਲ ਹੈ।
ਭਾਈ ਗੁਰਮੀਤ ਸਿੰਘ- ਲਖਵਿੰਦਰ ਸਿੰਘ ਲੱਖਾ ਵਾਂਗ ਪਟਿਆਲਾ ਦੇ ਵਸਨੀਕ ਗੁਰਮੀਤ ਸਿੰਘ ਬੇਅੰਤ ਸਿੰਘ ਕੇਸ ਵਿੱਚ 1995 ਤੋਂ ਬੁੜੈਲ ਜੇਲ੍ਹ ਵਿੱਚ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੈ।
ਭਾਈ ਸ਼ਮਸ਼ੇਰ ਸਿੰਘ- ਬੇਅੰਤ ਸਿੰਘ ਕਤਲ ਕੇਸ ਵਿੱਚ ਹੀ ਸਜ਼ਾ ਕੱਟ ਰਹੇ ਸਮਸ਼ੇਰ ਸਿੰਘ 1995 ਤੋਂ ਬੁੜੈਲ ਜੇਲ੍ਹ ਵਿੱਚ ਹਨ।
ਭਾਈ ਪਰਮਜੀਤ ਸਿੰਘ ਭਿਓਰਾ- ਰੋਪੜ ਦੇ ਪਿੰਡ ਭਿਓਰਾ ਨਾਲ ਸੰਬੰਧਿਤ ਪਰਮਜੀਤ ਸਿੰਘ ਭਿਓਰਾ ਵੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਬੁੜੈਲ ਜੇਲ੍ਹ ਵਿੱਚ ਹਨ।1997 -2004 ਤੋਂ ਬੁੜੈਲ ਜੇਲ੍ਹ ਵਿੱਚ ਰਹੇ ਅਤੇ ਉਸ ਤੋਂ ਬਾਅਦ ਜੇਲ੍ਹ ਤੋੜ ਕੇ ਫਰਾਰ ਹੋ ਗਏ। 2006 ਵਿੱਚ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਇਸ ਤੋਂ ਬਾਅਦ ਹੁਣ ਤੱਕ ਉਹ ਬੁੜੈਲ ਜੇਲ੍ਹ ਵਿੱਚ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੋਸਟਰਾਂ ਉੱਪਰ ਨਜ਼ਰ ਆਉਣ ਵਾਲੇ 9 ਚਿਹਰਿਆਂ ਤੋਂ ਇਲਾਵਾ ਹੋਰ ਵੀ ਕਈ ਸਿੱਖ ਜੇਲ੍ਹਾਂ ਵਿੱਚ ਹਨ।ਸਤਨਾਮ ਸਿੰਘ , ਦਿਆਲ ਸਿੰਘ ਅਤੇ ਬੂਟਾ ਸਿੰਘ ਉੱਤਰ ਪ੍ਰਦੇਸ਼ ਦੀ ਮੁਰਾਦਾਬਾਦ ਜੇਲ੍ਹ ਵਿਖੇ ਬੰਦ ਹਨ ਅਤੇ ਉਨ੍ਹਾਂ ਉੱਪਰ ਟਾਡਾ ਸਮੇਤ ਕਈ ਕੇਸ ਸਨ।ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ। ਇਹ ਤਿੰਨੇ ਕੈਦੀ ਤਕਰੀਬਨ 9 ਸਾਲ ਤੋਂ ਜੇਲ੍ਹ ਵਿੱਚ ਹਨ।ਜਗਮੋਹਨ ਸਿੰਘ ਤਕਰੀਬਨ 9 ਸਾਲਾਂ ਤੋਂ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਖੇ ਕੈਦ ਹਨ ਅਤੇ ਉਨ੍ਹਾਂ ਦਾ ਮਾਮਲਾ ਰਾਜਸਥਾਨ ਹਾਈਕੋਰਟ ਵਿਖੇ ਹੈ। ਉਨ੍ਹਾਂ ਦਾ ਸੰਬੰਧ ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਹੈ।
ਇਸ ਤੋਂ ਇਲਾਵਾ ਜਸਵੰਤ ਸਿੰਘ, ਗੁਰਪ੍ਰੀਤ ਸਿੰਘ,ਜਸਪ੍ਰੀਤ ਸਿੰਘ ,ਸੁਰਜੀਤ ਸਿੰਘ, ਰਣਜੀਤ ਸਿੰਘ,ਕੁਲਵੀਰ ਸਿੰਘ ਅਤੇ ਰਵਿੰਦਰ ਸਿੰਘ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਹਨ।
ਦੋ ਸਿੱਖ ਕੈਦੀ ਹਰਨੇਕ ਸਿੰਘ ਅਤੇ ਦਇਆ ਸਿੰਘ ਲਾਹੌਰੀਆ 2021 ਤੋਂ ਪਰਮਾਨੈਂਟ ਪੈਰੋਲ 'ਤੇ ਹਨ।
2019 ਵਿੱਚ ਭਾਰਤ ਸਰਕਾਰ ਵੱਲੋਂ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਅੱਠ ਸਿੱਖ ਕੈਦੀਆਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ।ਇਨ੍ਹਾਂ 8 ਕੈਦੀਆਂ ਵਿੱਚ ਲਾਲ ਸਿੰਘ,ਦਵਿੰਦਰਪਾਲ ਸਿੰਘ ਭੁੱਲਰ,ਸੁਭੇਗ ਸਿੰਘ,ਨੰਦ ਸਿੰਘ,ਹਰਜਿੰਦਰ ਸਿੰਘ,ਵਰਿਆਮ ਸਿੰਘ,ਗੁਰਮੀਤ ਸਿੰਘ ਖੇੜਾ ਅਤੇ ਬਲਬੀਰ ਸਿੰਘ ਦਾ ਨਾਮ ਸ਼ਾਮਿਲ ਸਨ।ਭਾਰਤ ਸਰਕਾਰ ਵੱਲੋਂ ਜਿਨ੍ਹਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ ਉਨ੍ਹਾਂ ਵਿੱਚ ਨੰਦ ਸਿੰਘ, ਸੁਬੇਗ ਸਿੰਘ,ਬਲਬੀਰ ਸਿੰਘ,ਹਰਜਿੰਦਰ ਸਿੰਘ ਅਤੇ ਲਾਲ ਸਿੰਘ ਸ਼ਾਮਲ ਹਨ।
ਭਾਈ ਹਵਾਰਾ: ਬਾਲੀਬਾਲ ਦੇ ਖਿਡਾਰੀ ਤੋਂ ਬੇਅੰਤ ਸਿੰਘ ਦਾ ਸੋਧਾ ਲਗਾਉਣ ਅਤੇ ਮੁਤਵਾਜ਼ੀ ਜਥੇਦਾਰ ਤੱਕ ਦਾ ਸਫ਼ਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਕੇਸ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਤਿਹਾੜ ਜੇਲ ਵਿੱਚ ਲੰਮੇ ਸਮੇਂ ਤੋਂ ਬੰਦ ਹਨ ਪਰ ਉਹਨਾਂ ਦੀ 17 ਦਸੰਬਰ ਨੂੰ ਮੁਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ੀ ਨੂੰ ਲੈ ਕੇ ਭਾਈ ਹਵਾਰਾ ਇੱਕ ਵਾਰ ਫ਼ਿਰ ਚਰਚਾ ਵਿੱਚ ਆ ਗਏ ਹਨ।ਇਹ ਪੇਸ਼ੀ ਕਰੀਬ 24 ਸਾਲ ਪੁਰਾਣੇ ਇੱਕ ਕਥਿਤ ਦੇਸ਼ ਧਰੋਹ ਦੇ ਕੇਸ ਵਿੱਚ ਹੋਣੀ ਹੈ ਜਿਸ ਲਈ ਹਵਾਰਾ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।ਪਰ ਹਿੰਦੂਤਵੀ ਜਥੇਬੰਦੀ ਅੱਤਵਾਦ ਵਿਰੋਧੀ ਫ਼ਰੰਟ ਨੇ ਮੰਗ ਕੀਤੀ ਹੈ ਕਿ ਹਵਾਰਾ ਨੂੰ ਦਿੱਲੀ ਤੋਂ ਚੰਡੀਗੜ੍ਹ ਨਾ ਲਿਆਇਆ ਜਾਵੇ ਅਤੇ ਉਹਨਾਂ ਦੀ ਪੇਸ਼ੀ ਵੀ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾਵੇ।ਜਗਤਾਰ ਸਿੰਘ ਹਵਾਰਾ ਦੇ ਵਕੀਲ ਅਮਰ ਸਿੰਘ ਚਾਹਲ ਦਾ ਕਹਿਣਾ ਹੈ ਕਿ ਹਵਾਰਾ ਉਪਰ ਦੋ ਕੇਸ ਚੰਡੀਗੜ੍ਹ, ਦੋ ਮੁਹਾਲੀ ਅਤੇ ਇੱਕ ਕੇਸ ਖਰੜ ਵਿੱਚ ਚੱਲ ਰਹੇ ਹਨ।
ਕੌਣ ਹਨ ਜਗਤਾਰ ਸਿੰਘ ਹਵਾਰਾ ?
31 ਅਗਸਤ 1995 ਨੂੰ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਅਤੇ ਹਰਿਆਣਾ ਸਕੱਤਰੇਤ ਅੱਗੇ ਇੱਕ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ।ਇਸ ਧਮਾਕੇ ਵਿੱਚ ਪੰਜਾਬ ਪੁਲਿਸ ਦੇ ਕਾਂਸਟੇਬਲ ਦਿਲਾਵਰ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋਈ ਸੀ। ਭਾਈ ਦਿਲਾਵਰ ਸਿੰਘ ਮਨੁੱਖੀ ਬੰਬ ਬਣਿਆ ਸੀ।ਇਸ ਕੇਸ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਸਾਜ਼ਿਸ਼ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ।ਭਾਈ ਹਵਾਰਾ ਨੇ ਇਸ ਸਜ਼ਾ ਦੇ ਖਿਲਾਫ਼ ਅਪੀਲ ਪਾਈ ਸੀ ਪਰ ਰਾਜੋਆਣਾ ਨੇ ਅਪੀਲ ਪਾਉਣ ਤੋਂ ਮਨਾ ਕਰ ਦਿੱਤਾ ਸੀ। ਬੱਬਰ ਖਾਲਸਾ ਦੇ ਆਗੂ ਰਹੇ ਜਗਤਾਰ ਸਿੰਘ ਹਵਾਰਾ ਨੂੰ 10 ਨਵੰਬਰ 2015 ਵਿੱਚ ਸਿੱਖ ਕਾਰਕੁੰਨਾ ਵੱਲੋਂ ਸਰਬੱਤ ਖਾਲਸਾ ਸਮਾਗਮ ਦੌਰਾਨ ਅਕਾਲ ਤਖ਼ਤ ਦਾ ਮੁਤਵਾਜ਼ੀ ਜਥੇਦਾਰ ਐਲਾਨ ਦਿੱਤਾ ਗਿਆ ਸੀ।ਇਹ ਸਰਬੱਤ ਖਾਲਸਾ ਪਿੰਡ ਚੱਬਾ ਵਿੱਚ ਕੀਤੀ ਗਿਆ ਸੀ।
ਇਹ ਐਲਾਨ ਸਿੱਖ ਜੱਥੇਬੰਦੀਆਂ ਦੀ ਉਸ ਸਮੇਂ ਦੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੀ ਸੱਤਾ ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਖਿਲਾਫ਼ ਨਰਾਜ਼ਗੀ ਦੇ ਪ੍ਰਤੀਤ ਵੱਜੋਂ ਦੇਖਿਆ ਜਾ ਰਿਹਾ ਸੀ।
ਭਾਈ ਜਗਤਾਰ ਸਿੰਘ ਹਵਾਰਾ ਬਾਰੇ ਖਾਸ ਗੱਲਾਂ
ਜਗਤਾਰ ਸਿੰਘ ਹਵਾਰਾ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ ’ਵਿਚ ਬੰਦ ਹਨ।
ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਹਵਾਰਾ ਨੂੰ 10 ਨਵੰਬਰ 2015 ਵਿੱਚ ਸਿੱਖ ਕਾਰਕੁੰਨਾ ਵੱਲੋਂ ਅਕਾਲ ਤਖ਼ਤ ਦਾ ਮੁਤਵਾਜ਼ੀ ਜਥੇਦਾਰ ਐਲਾਨਿਆ ਗਿਆ।
2004 ਵਿੱਚ ਬੁੜੈਲ ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਭੱਜੇ ਹਵਾਰਾ ਪਹਿਲੀ ਵਾਰ ਚਰਚਾ ਵਿੱਚ ਆਏ ਸਨ।
ਭਾਈ ਹਵਾਰਾ ਨੂੰ ਜੂਨ 2005 ਵਿੱਚ ਦੁਬਾਰਾ ਫੜ ਲਿਆ ਗਿਆ ਸੀ।
ਸਾਲ 2004 ਵਿੱਚ ਬੁੜੈਲ ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਭੱਜੇ ਭਾਈ ਹਵਾਰਾ ਮੁੜ ਚਰਚਾ ਵਿੱਚ ਆਏ ਸਨ। ਪਰ ਹਵਾਰਾ ਨੂੰ ਜੂਨ 2005 ਵਿੱਚ ਦੁਬਾਰਾ ਫੜ ਲਿਆ ਗਿਆ ਸੀ।ਸਾਲ 2017 ਵਿੱਚ ਜਗਤਾਰ ਸਿੰਘ ਹਵਾਰਾ ਨੂੰ 24 ਸਾਲ ਪੁਰਾਣੇ ਕਤਲ ਕੇਸ ਵਿੱਚ ਰੋਪੜ ਦੀ ਅਦਾਲਤ ਨੇ ਬਰੀ ਕਰ ਦਿੱਤਾ ਸੀ।ਹਵਾਰਾ ਖਿਲਾਫ਼ ਸਪੈਸ਼ਲ ਪੁਲਿਸ ਅਫ਼ਸਰ ਸੁਨੀਲ ਕੁਮਾਰ ਦੇ ਕਤਲ ਦਾ ਮਾਮਲਾ ਦਰਜ ਸੀ ਜੋ ਕਿ ਸ਼ਹੀਦੀ ਜੋੜ ਮੇਲਾ ਵਿੱਚ ਚਮਕੌਰ ਸਾਹਿਬ ਵਿੱਚ 21 ਦਸੰਬਰ 1992 ਨੂੰ ਮਾਰਿਆ ਗਿਆ ਸੀ।
ਹਵਾਰਾ ਪਿੰਡ ਨਾਲ ਹੈ ਸਬੰਧ
ਜਗਤਾਰ ਸਿੰਘ ਹਵਾਰਾ ਦਾ ਜਨਮ 16 ਮਈ 1973 ਨੂੰ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹਵਾਰਾ ਵਿੱਚ ਹੋਇਆ ਸੀ।ਉਹ ਦੋ ਭਰਾ-ਅਵਤਾਰ ਸਿੰਘ ਅਤੇ ਜਗਤਾਰ ਸਿੰਘ ਹਨ।ਹਵਾਰਾ ਦੇ ਪਿਤਾ ਸ਼ੇਰ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਨਰਿੰਦਰ ਕੌਰ ਵਿਦੇਸ਼ ਵਿੱਚ ਰਹਿੰਦੇ ਹਨ।ਹਵਾਰਾ ਪਿੰਡ ਦੇ ਵਸਨੀਕਾਂ ਮੁਤਾਬਕ ਭਾਈ ਜਗਤਾਰ ਸਿੰਘ ਹਵਾਰਾ ਦੇ ਪਰਿਵਾਰ ਵਿੱਚੋਂ ਅੱਜਕੱਲ੍ਹ ਪਿੰਡ ਵਿੱਚ ਕੋਈ ਨਹੀਂ ਰਹਿੰਦਾ ਹੈ।
ਸੇਵਾਮੁਕਤ ਅਧਿਆਪਕ ਰਣਜੀਤ ਸਿੰਘ ਨੇ ਦੱਸਿਆ, “ਜਗਤਾਰ ਸਿੰਘ ਹਵਾਰਾ ਮੇਰਾ ਵਿਦਿਆਰਥੀ ਸੀ। ਉਹ 1988 ਤੋਂ ਲੈ ਕੇ 1990 ਤੱਕ ਮੇਰੇ ਕੋਲ ਪੜ੍ਹਿਆ ਹੈ। ਜਗਤਾਰ ਬਹੁਤ ਹੀ ਨਰਮ ਸੁਭਾਅ ਵਾਲਾ, ਇਮਾਨਦਾਰ ਅਤੇ ਨਰੋਈ ਸਿਹਤ ਮਾਲਕ ਸੀ।”ਰਣਜੀਤ ਸਿੰਘ ਕਹਿੰਦੇ ਹਨ, “ਹਵਾਰਾ ਬਾਲੀਬਾਲ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਸੀ। ਮੇਰੀ ਜਾਣਕਾਰੀ ਮੁਤਾਬਕ ਉਹ ਗਿਆਰਵੀਂ ਜਮਾਤ ਵਿੱਚ ਫ਼ਰੀਦਕੋਟ ਬਰਜਿੰਦਰਾ ਕਾਲਜ ਵਿੱਚ ਚਲਾ ਗਿਆ ਸੀ ਜਿੱਥੇ ਉਸ ਦੀ ਰੀ-ਅਪੀਆਰ ਆ ਗਈ ਸੀ।”
ਪਿੰਡ ਦੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਦਾ ਕਹਿਣਾ ਹੈ, “ਜਗਤਾਰ ਸਿੰਘ ਦੇ ਪਰਿਵਾਰ ਵਿੱਚੋਂ ਇਸ ਸਮੇਂ ਪਿੰਡ ਵਿੱਚ ਕੋਈ ਨਹੀਂ ਹੈ। ਉਸ ਦੇ ਚਾਚਾ ਪਾਲ ਸਿੰਘ ਦੀ ਵੀ ਪਿਛਲੇ ਸਾਲ ਮੌਤ ਹੋ ਚੁੱਕੀ ਹੈ ਅਤੇ ਇੱਕ ਚਾਚਾ ਕੁਲਦੀਪ ਸਿੰਘ ਵਿਦੇਸ਼ ਰਹਿੰਦਾ ਹੈ। ਹਵਾਰਾ ਦਾ ਭਰਾ ਅਤੇ ਭਰਜਾਈ ਵੀ ਇਥੇ ਨਹੀਂ ਰਹਿੰਦੇ। ਉਹਨਾਂ ਦਾ ਮਕਾਨ ਬਿਲਕੁਲ ਖਾਲੀ ਪਿਆ ਹੈ।”
ਮੱਘਰ ਸਿੰਘ ਦੱਸਦੇ ਹਨ, “ਇਹਨਾਂ ਦਾ ਪਰਿਵਾਰ ਆਰਥਿਕ ਤੌਰ ਉਪਰ ਵਧੀਆ ਹਾਲਤ ਵਿੱਚ ਸੀ। ਉਸ ਦੇ ਬਾਬੇ ਚਾਰ ਭਰਾ ਸਨ, ਜਿੰਨ੍ਹਾਂ ਵਿੱਚੋਂ ਦੋ ਇਕੱਠੇ ਰਹਿੰਦੇ ਸਨ। ਉਹਨਾਂ ਕੋਲ 20 ਏਕੜ ਜ਼ਮੀਨ ਸੀ ਅਤੇ ਪਰਿਵਾਰ ਦਾ ਚੰਗਾ ਗੁਜ਼ਾਰਾ ਹੁੰਦਾ ਸੀ। ਉਸ ਦੇ ਦਾਦੇ ਨੂੰ ਪਿੰਡ ਵਿੱਚ ਠੇਕੇਦਾਰ ਕਹਿੰਦੇ ਸਨ
Comments (0)