ਕੋਰੋਨਾ ਦਾ ਸ਼ਿਕਾਰ ਬਣੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਪਿਛਲੇ ਦੋ ਦਿਨ ਤੋਂ ਗਲਾ ਖ਼ਰਾਬ ਹੋਣ ਦੀ ਸ਼ਿਕਾਇਤ ਚੱਲ ਰਹੀ ਸੀ। ਵਿੱਤ ਮੰਤਰੀ ਨੇ ਬੀਤੇ ਵੀਰਵਾਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਨੂੰ ਕੋਰੋਨਾ ਤੋਂ ਪੀੜਤ ਦੱਸਿਆ ਗਿਆ ਹੈ। ਵਿੱਤ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਹੈ।
Comments (0)