ਭਾਰਤ ਦੇ ਪ੍ਰਧਾਨ ਮੰਤਰੀ ਗਊ ਮੂਤਰ ਪੀਂਦੇ ਸਨ!

ਭਾਰਤ ਦੇ ਪ੍ਰਧਾਨ ਮੰਤਰੀ ਗਊ ਮੂਤਰ ਪੀਂਦੇ ਸਨ!

ਪਟਨਾ: ਕੇਂਦਰੀ ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ ਨੇ ਐਤਵਾਰ ਨੂੰ ਕਿਹਾ ਕਿ ਆਯੂਸ਼ ਮੰਤਰਾਲਾ ਗਊ ਮੂਤਰ ਬਾਰੇ ਖੋਜ ਕਰ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਗਊ ਮੂਤਰ ਵਿੱਚ ਕੈਂਸਰ ਸਮੇਤ ਕਈ ਰੋਗਾਂ ਨੂੰ ਦੂਰ ਕਰਨ ਦੀ ਸਮਰਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਵੀ ਦਵਾਈ ਦੇ ਤੌਰ 'ਤੇ ਗਊ ਮੂਤਰ ਲੈਂਦੇ ਸਨ।

ਇੱਥੇ ਵਿਸ਼ਵ ਫਿਜ਼ੀਓਥੈਰੇਪਿਸਟ ਦਿਹਾੜੇ 'ਤੇ ਕਰਾਏ ਸਮਾਗਮ ਦੌਰਾਨ ਸ਼ੂਗਰ ਤੇ ਕੈਂਸਰ ਵਰਗੀਆਂ ਬਿਮਾਰੀਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਚੌਬੇ ਨੇ ਕਿਹਾ ਕਿ ਇਹ ਪੂਰੀ ਦੁਨੀਆ ਲਈ ਚੁਣੌਤੀ ਹੈ। ਅਸੀਂ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਦਾਅਵਾ ਨਹੀਂ ਕਰ ਸਕਦੇ, ਪਰ ਇਸ ਨੂੰ ਨਿਯੰਤਰਿਤ ਕੀਤਾ ਜਾ ਸਕਦਾ ਹੈ। ਇਸ ਦੇ ਲਈ, ਕੇਂਦਰ ਸਰਕਾਰ ਨੇ 2030 ਤਕ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰਾਲਾ ਆਯੁਸ਼ਮਾਨ ਭਾਰਤ ਯੋਜਨਾ ਵਿੱਚ ਕੈਂਸਰ ਦੇ ਇਲਾਜ ਨੂੰ ਸ਼ਾਮਲ ਕਰਨ ਦੇ ਮਤੇ ‘ਤੇ ਵਿਚਾਰ ਕਰ ਰਿਹਾ ਹੈ।