"ਦਾਸਤਾਨ-ਏ-ਮੀਰੀ-ਪੀਰੀ" ਫਿਲਮ ਵਿਵਾਦ; ਕਮੇਟੀ ਦੀ ਬੈਠਕ ਵਿੱਚ ਪਹੁੰਚੇ ਸਿਰਫ ਦੋ ਮੈਂਬਰ

ਅੰਮ੍ਰਿਤਸਰ: ਵਿਵਾਦਿਤ ਫਿਲਮ "ਦਾਸਤਾਨ-ਏ-ਮੀਰੀ-ਪੀਰੀ" ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੀ ਫਿਲਮ ਸਮੀਖਿਆ ਕਮੇਟੀ ਦੀ ਬੈਠਕ ਬੁਲਾਈ ਗਈ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਅੱਜ ਦੀ ਇਸ ਬੈਠਕ ਵਿੱਚ ਫਿਲਮ ਸਮੀਖਿਆ ਕਮੇਟੀ ਦੇ ਮਹਿਜ਼ ਦੋ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਭਗਵੰਤ ਸਿੰਘ ਸਿਆਲਕਾ ਹੀ ਸ਼ਾਮਿਲ ਹੋਏ। 

ਪ੍ਰਾਪਤ ਜਾਣਕਾਰੀ ਮੁਤਾਬਿਕ ਇਨ੍ਹਾਂ ਦੋ ਮੈਂਬਰਾਂ ਨੇ ਵਿਵਾਦਿਤ ਫਿਲਮ "ਦਾਸਤਾਨ-ਏ-ਮੀਰੀ-ਪੀਰੀ" ਸਬੰਧੀ ਰਿਪੋਰਟ ਤਿਆਰ ਕਰ ਲਈ ਹੈ ਜੋ ਕੱਲ੍ਹ 4 ਤਰੀਕ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜਾਵੇਗੀ। 

ਦੱਸ ਦਈਏ ਕਿ ਇਹ ਵਿਵਾਦਿਤ ਫਿਲਮ 5 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ ਜਿਸ ਵਿੱਚ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਅਤੇ ਛੇਂਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਐਨੀਮੇਟਿਡ ਕਾਰਟੂਨ ਰੂਪ ਵਿੱਚ ਵਖਾਇਆ ਗਿਆ ਹੈ। ਇਸ ਖਿਲਾਫ ਸਿੱਖ ਸੰਗਤਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਫਿਲਮ 'ਤੇ ਅਸਥਾਈ ਰੋਕ ਲਗਾ ਦਿੱਤੀ ਗਈ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ