ਬੰਦੀ ਸਿੰਘ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੁਕੀ

ਬੰਦੀ ਸਿੰਘ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੁਕੀ

ਨਵੀਂ ਦਿੱਲੀ: ਭਾਰਤੀ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ 'ਤੇ ਭਾਰਤ ਦੀ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ। ਭਾਰਤ ਸਰਕਾਰ ਨੇ ਉਮਰ ਕੈਦ ਦੀ ਸਜ਼ਾ ਅਧੀਨ ਜੇਲ੍ਹ ਵਿੱਚ ਨਜ਼ਰਬੰਦ ਭਾਈ ਭੁੱਲਰ ਨੂੰ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ  ਰਿਹਾਅ ਕਰਨ ਦਾ ਐਲਾਨ ਕੀਤਾ ਸੀ। 

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਰਿਹਾਈ 'ਤੇ ਰੋਕ ਮਨਜਿੰਦਰ ਬਿੱਟੇ ਦੀ ਅਪੀਲ 'ਤੇ ਲਾਈ ਹੈ। ਬਿੱਟੇ ਨੇ ਪ੍ਰੋਫੈਸਰ ਭੁੱਲਰ ਦੀ ਸਜ਼ਾ ਮੁਆਫ ਕਰਨ ਦੇ ਕੇਂਦਰ ਸਰਕਾਰ ਦੇ ਫੈਂਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਮਨਜਿੰਦਰ ਸਿੰਘ ਬਿੱਟਾ ਯੂਥ ਕਾਂਗਰਸ ਦਾ ਪ੍ਰਧਾਨ ਸੀ ਜਦੋਂ 1993 ਵਿੱਚ ਉਸ ਦੇ ਕਾਫਲੇ 'ਤੇ ਬੰਬ ਧਮਾਕੇ ਨਾਲ ਹਮਲਾ ਹੋਇਆ ਸੀ। ਇਸ ਧਮਾਕੇ ਵਿੱਚ ਬਿੱਟਾ ਬਚ ਗਿਆ ਸੀ। ਇਸ ਮਾਮਲੇ ਵਿੱਚ ਹੀ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਸਜ਼ਾ ਹੋਈ ਹੈ। ਬਿੱਟੇ ਬਾਰੇ ਕਿਹਾ ਜਾਂਦਾ ਹੈ ਕਿ ਇਸਨੇ ਪੰਜਾਬ ਵਿੱਚ ਸਿੱਖ ਨੌਜਵਾਨਾਂ ਦਾ ਕਤਲੇਆਮ ਕਰਾਉਣ 'ਚ ਵੱਡੀ ਭੂਮੀਕਾ ਨਿਭਾਈ ਸੀ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।