ਪੰਜਾਬ ਪੁਲਿਸ ਦੇ ਗੁਰਮੀਤ ਸਿੰਘ ‘ਪਿੰਕੀ ਕੈਟ’ ਦੀ ਮੌਤ

ਪੰਜਾਬ ਪੁਲਿਸ ਦੇ ਗੁਰਮੀਤ ਸਿੰਘ ‘ਪਿੰਕੀ ਕੈਟ’ ਦੀ ਮੌਤ

 ਭਾਈ ਜਗਤਾਰ ਸਿੰਘ ਹਵਾਰਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮਸ਼ਹੂਰ ਹੋਇਆ ਸੀ ਪਿੰਕੀ, ਪਰ ਲੁਧਿਆਣਾ ਵਿੱਚ ਇੱਕ ਨੌਜਵਾਨ ਨੂੰ ਮਾਰਨ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਿਆ ਸੀ।

ਪਿੰਕੀ ਨੇ 52 ਝੂਠੇ ਐਨਕਾਊਂਟਰਾਂ ਦੇ ਸਬੂਤ ਹੋਣ ਦਾ ਕੀਤਾ ਸੀ ਦਾਅਵਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ : ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਪਿੰਕੀ ਕੈਟ ਡੇਂਗੂ ਤੋਂ ਪੀੜਤ ਸੀ, ਜਿਸ ਕਰਕੇ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ।


ਕੌਣ ਸੀ ਪਿੰਕੀ ਕੈਟ

ਗੁਰਮੀਤ ਸਿੰਘ ਪਿੰਕੀ ਨੂੰ ਪੰਜਾਬ ਚ ਅੱਤਵਾਦ ਦੌਰਾਨ ਪੁਲਿਸ ਦਾ ਸੂਹੀਆ ਮੰਨਿਆ ਜਾਂਦਾ ਸੀ।  ਜਿਸ ਦੇ ਚਲਦੇ  ਸੈਂਕੜੇ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ ਤੇ ਪਿੰਕੀ ਨੂੰ ਬਾਅਦ ਚ ਥਾਣੇਦਾਰ ਬਣਾ ਦਿੱਤਾ ਗਿਆ ਸੀ। ਇਸ ਮਗਰੋਂ 2001 ’ਚ ਉਨੇ ਲੁਧਿਆਣਾ ਦੇ ਇਕ ਸਿੱਖ ਨੌਜਵਾਨ ਅਵਤਾਰ ਸਿੰਘ ਉਰਫ਼ ਗੋਲਾ ਨੂੰ ਸਿਰਫ ਰਸਤਾ ਪੁੱਛਣ ਤੇ ਗੋਲੀ ਮਾਰ ਦਿੱਤੀ। ਇਸ ਦੋਸ਼ ਚ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ। ਹਾਲਾਂਕਿ ਕਿਸੇ ਤਰ੍ਹਾਂ ਉਹ 7 ਸਾਲ ਬਾਅਦ ਜੇਲ੍ਹ ਚੋਂ ਬਾਹਰ ਆ ਗਿਆ

ਇਸ ਤੋਂ ਪਹਿਲਾਂ ਪਿੰਕੀ ਕੈਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਫੜ੍ਹਨ ਚ ਵੀ ਅਹਿਮ ਭੂਮਿਕਾ ਨਿਭਾਈ ਸੀ, ਜਿਸ ਲਈ ਉ ਨੂੰ ਮੈਡਲ ਵੀ ਮਿਲਿਆ | ਉਸ ਨੇ ਇਕ ਵਾਰ ਦਾਅਵਾ ਕੀਤਾ ਸੀ ਕਿ ਉਸ ਕੋਲ ਪੰਜਾਬ ਵਿਚ ਅੱਤਵਾਦ ਦੌਰਾਨ 52 ਝੂਠੇ ਐਨਕਾਊਂਟਰਾਂ ਦੇ ਸਬੂਤ ਹਨ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਹੈ। ਪਿੰਕੀ ਦੇ ਕਰੀਬੀ ਦੋਸਤ ਅਤੇ ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਕੀ ਨੂੰ ਬੁੱਧਵਾਰ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਚੰਡੀਗੜ੍ਹ ਦੇ ਸੈਕਟਰ 34 ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।