ਦੀਪ ਸਿੱਧੂ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤਾ

ਦੀਪ ਸਿੱਧੂ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ
ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਕਰਾਉਣ ਵਾਲੇ ਦੀਪ ਸਿੱਧੂ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈਲ ਦੇ ਅਧਿਕਾਰੀਆਂ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। 

ਜ਼ਿਕਰਯੋਗ ਹੈ ਕਿ ਦੀਪ ਸਿੱਧੂ 'ਤੇ 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਪਹੁੰਚ ਕੇ ਕੇਸਰੀ ਨਿਸ਼ਾਨ ਸਾਹਿਬ ਅਤੇ ਕਿਸਾਨੀ ਦਾ ਝੰਡਾ ਝੁਲਾਉਣ ਦਾ ਦੋਸ਼ ਲਾਇਆ ਗਿਆ ਹੈ। ਪੁਲਿਸ ਨੇ ਦੀਪ ਸਿੱਧੂ ਦੇ ਸਿਰ 'ਤੇ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਸੀ।