ਦਿੱਲੀ ਗੁਰਦੁਆਰਾ ਚੋਣਾਂ  ਹੋ ਸਕਦੀਆਂ ਨੇ ਮੁਲਤਵੀ

ਦਿੱਲੀ ਗੁਰਦੁਆਰਾ ਚੋਣਾਂ  ਹੋ ਸਕਦੀਆਂ ਨੇ ਮੁਲਤਵੀ

ਅਮ੍ਰਿੰਤਸਰ ਟਾਇਮਜ਼ ਬਿਊਰੋ  

ਨਵੀਂ ਦਿੱਲੀ :- ਦਿੱਲੀ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲੇ ਤੇ ਦਿੱਲੀ ਸਰਕਾਰ ਵਲੋਂ 1 ਹਫ਼ਤੇ ਦੀ ਤਾਲਾਬੰਦੀ ਲਗਾਏ ਜਾਣ ਕਾਰਨ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਹੋਣ ਦੀ ਪੂਰੀ ਸੰਭਾਵਨਾ ਹੈ। ਫਿਲਹਾਲ ਦਿੱਲੀ ਸਰਕਾਰ ਜਾਂ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਵਲੋਂ ਇਸ ਸਬੰਧੀ ਅਧਿਕਾਰਤ ਤੌਰ 'ਤੇ ਕਿਸੀ ਵੀ ਤਰ੍ਹਾਂ ਦੀ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਗਈ ਹੈ, ਪਰ ਜੇਕਰ ਸੂਤਰਾਂ ਦੀ ਮੰਨੀਏ ਤਾਂ ਕੋਰੋਨਾ ਕਾਰਨ ਲਗਾਤਾਰ ਗੰਭੀਰ ਹੋ ਰਹੀ ਦਿੱਲੀ ਦੀ ਸਥਿਤੀ ਨੂੰ ਵੇਖਦੇ ਹੋਏ ਪ੍ਰਸ਼ਾਸਨ ਵਲੋਂ ਚੋਣਾਂ ਮੁਲਤਵੀ ਕਰਨ ਬਾਰੇ ਗੁਰਦੁਆਰਾ ਚੋਣ ਵਿਭਾਗ ਨੂੰ ਇਸ਼ਾਰਾ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਇਹ ਵੀ ਪਤਾ ਚੱਲ ਰਿਹਾ ਹੈ ਕਿ ਦਿੱਲੀ ਸਰਕਾਰ ਵਲੋਂ ਦਿੱਲੀ ਦੇ ਉਪ-ਰਾਜਪਾਲ ਨੂੰ ਚਿੱਠੀ ਲਿਖ ਕੇ ਮੌਜੂਦਾ ਹਲਾਤਾਂ 'ਚ ਚੋਣ ਮੁਲਤਵੀ ਕਰਨ ਦੀ ਗੱਲ ਆਖੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਚੋਣਾਂ ਮੁਲਤਵੀ ਕਰਨ ਜਾਂ ਨਾ ਕਰਨ ਬਾਰੇ ਆਖਰੀ ਫੈਸਲਾ ਉਪ-ਰਾਜਪਾਲ ਹੀ ਲੈਣਗੇ।