ਦਿੱਲੀ ਪੁਲੀਸ ਨੇ ਅੱਥਰੂ ਗੈਸ ਦੇ 30 ਹਜ਼ਾਰ ਗੋਲੇ ਮੰਗਵਾਏ

ਦਿੱਲੀ ਪੁਲੀਸ ਨੇ ਅੱਥਰੂ ਗੈਸ ਦੇ 30 ਹਜ਼ਾਰ ਗੋਲੇ ਮੰਗਵਾਏ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ-ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 'ਦਿੱਲੀ ਚਲੋ' ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ ਪੁਲੀਸ ਨੇ 30,000 ਅੱਥਰੂ ਗੈਸ ਦੇ ਗੋਲੇ ਮੰਗਵਾਏ ਹਨ। ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਸਥਿਤ ਬੀਐੱਸਐੱਫ ਦੀ ਟੀਅਰ ਸਮੋਕ ਯੂਨਿਟ (ਟੀਐੱਸਯੂ) ਤੋਂ 30,000 ਗੋਲਿਆਂ ਦੀ ਨਵੀਂ ਖੇਪ ਮੰਗਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੇ ਗਵਾਲੀਅਰ ਤੋਂ ਦਿੱਲੀ ਲਿਆਂਦੇ ਜਾ ਰਹੇ ਹਨ। ਅੱਥਰੂ ਗੈਸ ਦੰਗਾ ਵਿਰੋਧੀ ਹੈ, ਜੋ ਸੁਰੱਖਿਆ ਬਲਾਂ ਦੁਆਰਾ ਭੀੜ ਨੂੰ ਖਿੰਡਾਉਣ ਲਈ ਵਰਤਿਆ ਜਾਂਦਾ ਹੈ।