ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ "ਜਲ ਹੀ ਜੀਵਨ" ਤਹਿਤ ਜਲ ਸ਼ਕਤੀ ਅਭਿਆਨ ਦੀ ਸ਼ੁਰੂਆਤ ਹੋਈ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 9 ਮਈ (ਮਨਪ੍ਰੀਤ ਸਿੰਘ ਖਾਲਸਾ):- ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸਪੋਰਟਸ ਐਂਡ ਫਿਜ਼ੀਕਲ ਐਜੂਕੇਸ਼ਨ ਬ੍ਰਾਂਚ ਦੇ ਨਿਰਦੇਸ਼ਾਂ ਅਨੁਸਾਰ "ਜਲ ਸ਼ਕਤੀ ਅਭਿਆਨ" ਤਹਿਤ ਗੁਰੂ ਨਾਨਕ ਪਬਲਿਕ ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਕੌਰ, ਐਚ.ਓ.ਡੀ. ਪ੍ਰਦੀਪ ਚੱਢਾ ਅਤੇ ਅਧਿਆਪਕਾਂ ਦੀ ਅਗਵਾਈ ਵਿੱਚ ਪਾਣੀ ਬਚਾਓ ਪ੍ਰੋਗਰਾਮ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ । ਖੇਡ ਵਿਭਾਗ ਨਾਲ ਸਬੰਧਤ 10ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਜਲ ਸ਼ਕਤੀ ਅਭਿਆਨ ਦੇ ਸਹਿਯੋਗ ਨਾਲ ਸਕੂਲ ਵਿੱਚ ਮੌਜੂਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਾਣੀ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਲਈ ਕੀਤੇ ਗਏ ਵੱਖ-ਵੱਖ ਉਪਰਾਲਿਆਂ ਬਾਰੇ ਬੜੇ ਉਤਸ਼ਾਹ ਨਾਲ ਦੱਸਿਆ ਪਾਣੀ ਦੀ ਸੰਭਾਲ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਪਾਣੀ ਹੀ ਜੀਵਨ ਹੈ ਅਤੇ ਪਾਣੀ ਤੋਂ ਬਿਨਾਂ ਸੁੰਦਰ ਅਤੇ ਸੁਨਹਿਰੀ ਆਉਣ ਵਾਲੇ ਕੱਲ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ, ਪਾਣੀ ਦੀ ਸੰਭਾਲ ਨਾਲ ਹੀ ਪਾਣੀ ਸੰਕਟ ਦਾ ਹੱਲ ਹੈ।

ਪ੍ਰੋਗਰਾਮ ਦੌਰਾਨ ਸਾਰਿਆਂ ਨੂੰ ਜਾਗਰੂਕ ਕੀਤਾ ਗਿਆ ਕਿ 2048 ਤੱਕ ਦੁਨੀਆ ਦੇ ਕਈ ਸਥਾਨਾਂ 'ਤੇ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਜਾਵੇਗਾ। ਵਿਦਿਆਰਥੀਆਂ ਨੇ ਪਾਣੀ ਦੀ ਬਰਬਾਦੀ ਨਾ ਕਰਨ ਅਤੇ ਪਾਣੀ ਦੀ ਸੰਭਾਲ ਕਰਨ ਦੇ ਨਵੇਂ ਅਤੇ ਸਰਲ ਤਰੀਕਿਆਂ ਬਾਰੇ ਵੀ ਚਰਚਾ ਕੀਤੀ ਅਤੇ ਰਹੀਮ ਜੀ ਦੇ ਦੋਹੇ 'ਰਹਿਮਨ ਪਾਣੀ ਰਾਖੀਏ, ਬਿਨ ਪਾਣੀ ਸਭ ਸੁੰਨ' ਰਾਹੀਂ ਪਾਣੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਅੱਜ ਜੋ ਕੁਝ ਸਿੱਖਿਆ ਹੈ, ਉਸ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਓ । ਨਾਲ ਹੀ ਆਪਣੇ ਗੁਆਂਢੀਆਂ, ਆਪਣੇ ਜਾਣਕਾਰਾਂ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰੋ ਤਾਂ ਜੋ ਧਰਤੀ ਦੇ ਨਾਲ ਸੰਸਾਰਿਕ ਜੀਵਾਂ ਦਾ ਵੀ ਭਵਿੱਖ ਸੁਰੱਖਿਅਤ ਰਹਿ ਸਕੇ।