ਮੋਦੀ ਸਿੱਖ ਕੈਦੀਆਂ ਦੀ ਰਿਹਾਈ ਲਈ ਐਸਜੀਪੀਸੀ ਦੀ ਬੇਨਤੀ 'ਤੇ ਵਿਚਾਰ ਕਰਨ :  ਸਰਨਾ

ਮੋਦੀ ਸਿੱਖ ਕੈਦੀਆਂ ਦੀ ਰਿਹਾਈ ਲਈ ਐਸਜੀਪੀਸੀ ਦੀ ਬੇਨਤੀ 'ਤੇ ਵਿਚਾਰ ਕਰਨ :  ਸਰਨਾ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ, 10 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਪੰਦਰਵਾੜਾ ਪਹਿਲਾਂ ਭੇਜੇ ਗਏ ਸ਼੍ਰੋਮਣੀ ਕਮੇਟੀ ਦੇ ਪੱਤਰ ਨੂੰ ਸਕਾਰਾਤਮਕ ਤੌਰ 'ਤੇ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ।

ਸਰਦਾਰ ਸਰਨਾ ਨੇ ਕਿਹਾ ਕਿ “ਐਸਜੀਪੀਸੀ ਵਲੋਂ ਪ੍ਰਧਾਨ ਮੰਤਰੀਆਂ ਨੂੰ ਘੱਟ ਹੀ ਪੱਤਰ ਲਿਖਿਆ ਜਾਂਦਾ ਹੈ, ਪਰ ਜਦੋਂ ਉਹ ਪ੍ਰਧਾਨ ਮੰਤਰੀ ਦਫ਼ਤਰ ਉਸਦੀਆਂ ਚਿੱਠੀਆਂ ਨੂੰ ਸਵੀਕਾਰ ਕਰਦੀ ਹੈ, ਓਸਤੇ ਕਾਰਵਾਈ ਨਹੀਂ ਕਰਦੀ ਤਦ ਦੁੱਖ ਮਹਿਸੂਸ ਹੁੰਦਾ ਹੈ ।  ਅਫਸੋਸ ਦੀ ਗੱਲ ਹੈ ਕਿ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵੱਲ ਪ੍ਰਧਾਨ ਮੰਤਰੀ ਦਫ਼ਤਰ ਦਾ ਧਿਆਨ ਨਹੀਂ ਗਿਆ ਹੈ, ਉਹ ਵੀ ਜਦੋਂ ਵਿਸ਼ਾ-ਵਸਤੂ ਇੰਨਾ ਹੀ ਸੰਵੇਦਨਸ਼ੀਲ ਹੈ, ਅਤੇ ਇਹ ਸਿੱਖ ਬੰਦੀਆ ਦੇ ਮਾਮਲੇ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੈਦੀਆਂ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਬੇਨਤੀ ਪੱਤਰ ਨੂੰ ਸਵੀਕਾਰ ਕਰਨ ਅਤੇ ਉਨ੍ਹਾਂ ਦੀ ਰਿਹਾਈ ਲਈ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕਰਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ, “ਸਾਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀ ਮਿਆਦ ਤੋਂ ਪਰੇ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਕਦਮ ਚੁੱਕਣਗੇ।