ਗੁਰਦਵਾਰਾ ਬੇਬੇ ਨਾਨਕੀ ਵਿਖੇ ਵਿਸਾਖੀ ਨੂੰ ਸਮਰਪਿਤ ਸਜਾਏ ਗਏ ਵਿਸ਼ੇਸ਼ ਦੀਵਾਨ

ਗੁਰਦਵਾਰਾ ਬੇਬੇ ਨਾਨਕੀ ਵਿਖੇ ਵਿਸਾਖੀ ਨੂੰ ਸਮਰਪਿਤ ਸਜਾਏ ਗਏ ਵਿਸ਼ੇਸ਼ ਦੀਵਾਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 19 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਗੁਰਦਵਾਰਾ ਬੇਬੇ ਨਾਨਕੀ, ਦਿਲਸ਼ਾਦ ਗਾਰਡਨ ਵਿਖੇ ਵਿਸਾਖੀ ਨੂੰ ਸਮਰਪਿਤ ਤਿੰਨ ਦਿਨਾਂ ਦੇ ਵਿਸ਼ੇਸ਼ ਦੀਵਾਨ ਸਜਾਏ ਗਏ । ਇਸ ਸਮਾਗਮ ਵਿਚ ਭਾਈ ਹਰਭਜਨ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਨੇ ਖਾਲਸਾ ਸਾਜਨਾ ਦਿਵਸ ਬਾਰੇ ਭਰਪੂਰ ਜਾਣਕਾਰੀ ਦੇ ਕੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦੇ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਦਮ ਸਦਕਾ ਤਕਰੀਬਨ 33 ਪ੍ਰਾਣੀ ਗੁਰੂ ਵਾਲੇ ਬਣ ਗਏ । ਭਾਈ ਜਸਵਿੰਦਰ ਸਿੰਘ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਸੱਚਖੰਡ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਅਰਮਿੰਦਰ ਸਿੰਘ ਜੀ ਨੇ ਵੀਂ ਦੀਵਾਨ ਵਿਚ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਰਸਭਿਨੀ ਇਲਾਹੀ ਬਾਣੀ ਨਾਲ ਜੋੜਿਆ ਸੀ । ਵਿਸ਼ੇਸ਼ ਦੀਵਾਨ ਦੇ ਤਿੰਨੋ ਦਿਨ ਕੜਾਹ ਪ੍ਰਸ਼ਾਦਿ ਦੀ ਦੇਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ । ਸਮਾਗਮ ਦੀ ਸਮਾਪਤੀ ਵਾਲੇ ਦਿਨ ਪ੍ਰਬੰਧਕ ਕਮੇਟੀ ਵਲੋ ਹਾਜ਼ਿਰੀ ਭਰਣ ਵਾਲੀ ਸੰਗਤਾਂ ਦੇ ਨਾਲ ਉਚੇਚੇ ਤੌਰ ਤੇ ਦਿੱਲੀ ਕਮੇਟੀ ਮੈਂਬਰ ਭਾਈ ਸੁਖਵਿੰਦਰ ਸਿੰਘ ਬੱਬਰ ਦੇ ਨਾਲ ਸ਼੍ਰੋਮਣੀ ਕਮੇਟੀ ਦਾ ਪ੍ਰੋਗਰਾਮ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ ।