ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ ਦੋ ਟਰੱਕ ਰਾਸ਼ਨ ਦਿੱਲੀ ਕਮੇਟੀ ਵਲੋਂ ਹੋਏ ਰਵਾਨਾ

ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ ਦੋ ਟਰੱਕ ਰਾਸ਼ਨ ਦਿੱਲੀ ਕਮੇਟੀ ਵਲੋਂ ਹੋਏ ਰਵਾਨਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 26 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਵੱਲੋਂ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਦੀ ਸੰਗਤ ਵਾਸਤੇ ਦੋ ਟਰੱਕ ਰਾਸ਼ਨ ਦੇ ਹੋਰ ਰਵਾਨਾ ਕੀਤੇਗਏ। ਇਸ ਤੋਂ ਪਹਿਲਾਂ ਵੀ ਦਿੱਲੀ ਗੁਰਦੁਆਰਾ ਕਮੇਟੀ ਦੋ ਟਰੱਕ ਰਾਸ਼ਨ ਪੰਜਾਬ ਦੇ ਹੜ੍ਹ ਪੀੜ੍ਹਤਾਂ ਖਾਸ ਤੌਰ ’ਤੇ ਸਮਾਣਾ ਹਲਕੇ ਦੇ ਪਿੰਡਾਂ ਦੇ ਲੋਕਾਂ ਵਾਸਤੇ ਭੇਜ ਚੁੱਕੀ ਹੈ।

ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਸੇਵਾਵਾਂ ਨਿਰੰਤਰ ਜਾਰੀ ਹਨ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਗੁਰਦੇਵ ਸਿੰਘ ਜੀ ਦੇ ਉਪਰਾਲੇ ਸਦਕਾ ਰਮੇਸ਼ ਨਗਰ ਅਤੇ ਕੀਰਤੀ ਨਗਰ ਦੀਆਂ ਸਿੰਘ ਸਭਾਵਾਂ ਅਤੇ ਸੰਗਤਾਂ ਦ੍ਵਾਰਾ ਪੰਜਾਬ ਦੇ ਵੱਖ ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 2 ਟਰੱਕ ਰਾਸ਼ਨ ਦੀ ਸੇਵਾ ਭੇਜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਸਾਰਿਆਂ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।

ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਮਨੁੱਖਤਾ ਦੀ ਸੇਵਾ ਵਾਸਤੇ ਵਚਨਬੱਧ ਹੈ ਅਤੇ ਸਿਰਫ ਦਿੱਲੀ ਦੇ ਹੀ ਨਹੀਂ ਬਲਕਿ ਦੇਸ਼ ਤੇ ਦੁਨੀਆਂ ਵਿਚ ਹਮੇਸ਼ਾ ਹਾਜ਼ਰ ਹੈ।