ਸਿੱਖਾਂ ਦੇ ਘੱਟ ਗਿਣਤੀ ਸੰਬੰਧੀ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਸਿੱਖ ਸੰਸਥਾਵਾਂ ਨੂੰ ਹੀ ਹੋਣਾ ਚਾਹੀਦਾ: ਪਰਮਜੀਤ ਸਿੰਘ ਸਰਨਾ

ਸਿੱਖਾਂ ਦੇ ਘੱਟ ਗਿਣਤੀ ਸੰਬੰਧੀ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਸਿੱਖ ਸੰਸਥਾਵਾਂ ਨੂੰ ਹੀ ਹੋਣਾ ਚਾਹੀਦਾ: ਪਰਮਜੀਤ ਸਿੰਘ ਸਰਨਾ

 ਸਿੱਖਾਂ ਦੇ ਵਫ਼ਦ ਨੇ ਦਿੱਲੀ ਯੂਨਵਰਸਿਟੀ ਦੇ ਵਾਈਸ ਚਾਂਸਲਰ ਨਾਲ ਮੁਲਾਕਾਤ ਕਰ ਚੁੱਕਿਆ ਮੁੱਦਾ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 29 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਦਿਨੀਂ ਦਿੱਲੀ ਯੂਨੀਵਰਸਿਟੀ ਦੁਆਰਾ ਦਿੱਲੀ ਘੱਟ ਗਿਣਤੀ ਕਮਿਸ਼ਨ ਅਤੇ ਕੁਝ ਹੋਰ ਕੇਂਦਰੀ ਏਜੰਸੀਆਂ ਨੂੰ ਯੂਨੀਵਰਸਿਟੀ ਤੇ ਕਾਲਜਾਂ ਦੇ ਦਾਖਲੇ ਲਈ ਸਿੱਖ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੇ ਦਿੱਤੇ ਅਖਤਿਆਰਾਂ ਖ਼ਿਲਾਫ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਿਕਾਸ ਗੁਪਤਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਸਿੱਖਾਂ ਦਾ ਵਫ਼ਦ ਮਿਲਿਆ ਅਤੇ ਇਕ ਮੰਗ ਪੱਤਰ ਸੌਂਪਦਿਆਂ ਉਹਨਾਂ ਨੂੰ ਇਸ ਆਦੇਸ਼ ਰੱਦ ਕਰਨ ਦੀ ਮੰਗ ਕੀਤੀ ।  ਸਰਦਾਰ ਪਰਮਜੀਤ ਸਿੰਘ ਸਰਨਾ ਨੇ ਇਸ ਨਾਲ ਪੈਦਾ ਹੋਣ ਵਾਲੀ ਸਥਿਤੀ ਬਾਰੇ ਚਾਨਣਾ ਪਾਇਆ ਤੇ ਵਾਈਸ ਚਾਂਸਲਰ ਨੂੰ ਦੱਸਿਆ ਕਿ ਇਹ ਹੁਕਮ ਸਿੱਖ ਮਾਮਲਿਆਂ ‘ਚ ਸਿੱਧਾ ਸਿੱਧਾ ਦਖਲ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾਂ ਜਾ ਸਕਦਾ। ਉਨ੍ਹਾਂ ਕਿਹਾ ਸਿੱਖ ਘੱਟ ਗਿਣਤੀ ਸੰਬੰਧੀ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਸਿੱਖ ਸੰਸਥਾਵਾਂ ਨੂੰ ਹੀ ਹੋਣਾ ਚਾਹੀਦਾ ਹੈ ਕਿਸੇ ਸਰਕਾਰੀ ਅਦਾਰੇ ਨੂੰ ਨਹੀਂ । ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ  ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ ਕਰਤਾਰ ਸਿੰਘ ਚਾਵਲਾ ਦਿੱਲੀ ਕਮੇਟੀ ਦੇ ਮੈਂਬਰ ਸ. ਤਜਿੰਦਰ ਸਿੰਘ ਜੀ ਗੋਪਾ, ਯੂਥ ਪ੍ਰਧਾਨ ਸ. ਰਮਨਦੀਪ ਸਿੰਘ ਸੋਨੂੰ ਤੇ ਸੀਨੀਅਰ ਆਗੂ ਸ. ਮਨਜੀਤ ਸਿੰਘ ਸਰਨਾ ਆਦਿ ਹਾਜ਼ਰ ਸਨ ।