ਕਿਸਾਨਾਂ ਵਲੋਂ ਕਾਰਪੋਰੇਟ ਭਜਾਓ, ਦੇਸ਼ ਬਚਾਓ' ਅਤੇ ਭਾਜਪਾ ਨੂੰ ਸਜ਼ਾ ਦਿਓ, ਦੇ ਨਾਅਰੇ ਨਾਲ ਵਿਧਾਨ ਸਭਾ ਚੋਣਾਂ ਅੰਦਰ ਹੋਏਗਾ ਪ੍ਰਚਾਰ: ਸੰਯੁਕਤ ਕਿਸਾਨ ਮੋਰਚਾ
ਭਾਜਪਾ ਉਮੀਦਵਾਰ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਰ ਯਕੀਨੀ ਬਣਾਉਣ ਦੀ ਅਪੀਲ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 11 ਨਵੰਬਰ, (ਮਨਪ੍ਰੀਤ ਸਿੰਘ ਖਾਲਸਾ): ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ, ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 'ਕਾਰਪੋਰੇਟ ਨੂੰ ਭਜਾਓ, ਭਾਜਪਾ ਨੂੰ ਸਜ਼ਾ ਦਿਓ, ਦੇਸ਼ ਬਚਾਓ' ਦੇ ਨਾਅਰੇ ਨਾਲ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਦੇ ਅਨੁਸਾਰ, ਐਸਕੇਐਮ ਲੀਡਰਸ਼ਿਪ ਨੇ 8 ਨਵੰਬਰ 2023 ਨੂੰ ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲੇ ਦੇ ਦਿਮਨੀ ਹਲਕੇ ਵਿੱਚ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ ਅਤੇ ਕਿਸਾਨਾਂ ਅਤੇ ਲੋਕਾਂ ਨੂੰ ਭਾਜਪਾ ਉਮੀਦਵਾਰ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਰ ਯਕੀਨੀ ਬਣਾਉਣ ਦੀ ਅਪੀਲ ਕੀਤੀ, ਜੋ ਕਿ 3 ਕਿਸਾਨ ਵਿਰੋਧੀ ਕਾਨੂੰਨ ਬਣਾਉਣ ਅਤੇ 2020-21 ਦੇ 380 ਦਿਨਾਂ ਲੰਬੇ ਇਤਿਹਾਸਕ ਕਿਸਾਨ ਸੰਘਰਸ਼ ਦੌਰਾਨ ਲਖੀਮਪੁਰ ਖੇੜੀ ਦੇ ਸ਼ਹੀਦਾਂ ਸਮੇਤ 725 ਕਿਸਾਨ ਸ਼ਹੀਦਾਂ ਦੀ ਮੌਤ ਲਈ ਜ਼ਿੰਮੇਵਾਰ ਹਨ।
ਐਸਕੇਐਮ ਦੇ ਐਨਸੀਸੀ ਦੇ ਧਿਆਨ ਵਿੱਚ ਆਇਆ ਹੈ ਕਿ ਰਾਜਸਥਾਨ ਦੇ ਇੱਕ ਜ਼ਿਲ੍ਹੇ ਵਿੱਚ ਐਸਕੇਐਮ ਦੀਆਂ ਤਿੰਨ ਸੰਘਟਕ ਜਥੇਬੰਦੀਆਂ ਨੇ ਇੱਕ ਸਿਆਸੀ ਪਾਰਟੀ ਦੇ ਇੱਕ ਖਾਸ ਉਮੀਦਵਾਰ ਨੂੰ ਐਸਕੇਐਮ ਦੀ ਹਮਾਇਤ ਦੇਣ ਲਈ ਇੱਕ ਸਾਂਝਾ ਪ੍ਰੈਸ ਨੋਟ ਜਾਰੀ ਕੀਤਾ ਹੈ। ਇਸ ਸੰਦਰਭ ਵਿੱਚ, ਐਸਕੇਐਮ ਨੇ ਚੋਣਾਂ ਨਾ ਲੜਨ ਜਾਂ ਕਿਸੇ ਵਿਸ਼ੇਸ਼ ਉਮੀਦਵਾਰ ਜਾਂ ਕਿਸੇ ਸਿਆਸੀ ਪਾਰਟੀ ਦਾ ਸਮਰਥਨ ਨਾ ਕਰਨ ਦੇ ਆਪਣੇ ਸਟੈਂਡ ਨੂੰ ਦੁਹਰਾਇਆ।
ਐਸਕੇਐਮ ਦੀਆਂ ਸਾਰੀਆਂ ਸੰਘਟਕ ਸੰਸਥਾਵਾਂ ਅਤੇ ਵਿਅਕਤੀ 8 ਆਪਣੀ ਪਸੰਦ ਦੇ ਕਿਸੇ ਵੀ ਉਮੀਦਵਾਰ ਜਾਂ ਰਾਜਨੀਤਿਕ ਪਾਰਟੀ ਲਈ ਪ੍ਰਚਾਰ ਕਰਨ, ਸਮਰਥਨ ਕਰਨ ਜਾਂ ਵੋਟ ਪਾਉਣ ਲਈ ਸੁਤੰਤਰ ਹਨ। ਹਾਲਾਂਕਿ, ਐਸਕੇਐਮ , ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਭਾਰਤ ਦੇ ਸਭ ਤੋਂ ਵੱਡੇ ਪਲੇਟਫਾਰਮ ਵਜੋਂ, ਚੋਣ ਪ੍ਰਚਾਰ ਲਈ ਨਹੀਂ ਵਰਤੀ ਜਾਵੇਗੀ, ਇਸ ਲਈ ਮੈਂਬਰ ਸੰਸਥਾਵਾਂ ਨੂੰ ਐਸ.ਕੇ.ਐਮ ਦੀ ਘੋਸ਼ਿਤ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ।
Comments (0)