ਦਿੱਲੀ ਗੁਰਦੁਆਰਾ ਕਮੇਟੀ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ

ਦਿੱਲੀ ਗੁਰਦੁਆਰਾ ਕਮੇਟੀ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 4 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ 1984 ਦੇ ਸਿੱਖ ਕਤਲੇਆਮ ਕੇਸ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ।

ਅੱਜ ਰੋਜ਼ ਅਵੈਨਿਊ ਕੋਰਟ ਵੱਲੋਂ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇਣ ਦੇ ਫੈਸਲੇ ਤੋਂ ਤੁਰੰਤ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੀ ਬੀ ਆਈ ਵੱਲੋਂ ਜਗਦੀਸ਼ ਟਾਈਟਲਰ ਖਿਲਾਫ ਪੁੱਲ ਬੰਗਸ਼ ਗੁਰਦੁਆਰਾ ਸਾਹਿਬ ਵਿਚ ਤਿੰਨ ਸਿੱਖਾਂ ਦਾ ਕਤਲ ਕਰਨ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਸਿੱਖ ਕੌਮ ਨੂੰ ਨਿਆਂ ਦੀ ਆਸ ਬੱਝੀ ਸੀ ਪਰ ਅੱਜ ਅਦਾਲਤ ਦੇ ਅਗਾਊਂ ਜ਼ਮਾਨਤ ਦੇ ਫੈਸਲੇ ਨਾਲ ਕੌਮ ਨੂੰ ਵੱਡੀ ਸੱਟ ਵੱਜੀ ਹੈ।

ਉਹਨਾਂ ਕਿਹਾ ਕਿ ਜਿਵੇਂ ਅਸੀਂ 39 ਸਾਲਾਂ ਤੋਂ ਇਹ ਲੜਾਈ ਲੜਦੇ ਆ ਰਹੇ ਹਾਂ ਤੇ ਉਸੇ ਤਰੀਕੇ ਅੱਗੇ ਵੀ ਲੜਦੇ ਰਹਾਂਗੇ। ਉਹਨਾਂ ਕਿਹਾ ਕਿ ਜਲਦੀ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਅਪੀਲ ਦਾਇਰ ਕਰ ਕੇ ਟਾਈਟਲਰ ਦੀ ਅਗਾਊਂ ਜ਼ਮਾਨਤ ਰੱਦ ਕਰਨ ਤੇ ਉਸਨੂੰ ਤੁਰੰਤ ਜੇਲ੍ਹ ਭੇਜਣ ਵਾਸਤੇ ਪਟੀਸ਼ਨ ਦਾਇਰ ਕਰੇਗੀ।

ਉਹਨਾਂ ਮੁੜ ਦੁਹਰਾਇਆ ਕਿ ਦਿੱਲੀ ਗੁਰਦੁਆਰਾ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਸਾਰੇ ਨਵੀਂ ਦਿੱਲੀ, 4 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ 1984 ਦੇ ਸਿੱਖ ਕਤਲੇਆਮ ਕੇਸ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ।

ਅੱਜ ਰੋਜ਼ ਅਵੈਨਿਊ ਕੋਰਟ ਵੱਲੋਂ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇਣ ਦੇ ਫੈਸਲੇ ਤੋਂ ਤੁਰੰਤ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੀ ਬੀ ਆਈ ਵੱਲੋਂ ਜਗਦੀਸ਼ ਟਾਈਟਲਰ ਖਿਲਾਫ ਪੁੱਲ ਬੰਗਸ਼ ਗੁਰਦੁਆਰਾ ਸਾਹਿਬ ਵਿਚ ਤਿੰਨ ਸਿੱਖਾਂ ਦਾ ਕਤਲ ਕਰਨ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਸਿੱਖ ਕੌਮ ਨੂੰ ਨਿਆਂ ਦੀ ਆਸ ਬੱਝੀ ਸੀ ਪਰ ਅੱਜ ਅਦਾਲਤ ਦੇ ਅਗਾਊਂ ਜ਼ਮਾਨਤ ਦੇ ਫੈਸਲੇ ਨਾਲ ਕੌਮ ਨੂੰ ਵੱਡੀ ਸੱਟ ਵੱਜੀ ਹੈ।

ਉਹਨਾਂ ਕਿਹਾ ਕਿ ਜਿਵੇਂ ਅਸੀਂ 39 ਸਾਲਾਂ ਤੋਂ ਇਹ ਲੜਾਈ ਲੜਦੇ ਆ ਰਹੇ ਹਾਂ ਤੇ ਉਸੇ ਤਰੀਕੇ ਅੱਗੇ ਵੀ ਲੜਦੇ ਰਹਾਂਗੇ। ਉਹਨਾਂ ਕਿਹਾ ਕਿ ਜਲਦੀ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਅਪੀਲ ਦਾਇਰ ਕਰ ਕੇ ਟਾਈਟਲਰ ਦੀ ਅਗਾਊਂ ਜ਼ਮਾਨਤ ਰੱਦ ਕਰਨ ਤੇ ਉਸਨੂੰ ਤੁਰੰਤ ਜੇਲ੍ਹ ਭੇਜਣ ਵਾਸਤੇ ਪਟੀਸ਼ਨ ਦਾਇਰ ਕਰੇਗੀ।

ਉਹਨਾਂ ਮੁੜ ਦੁਹਰਾਇਆ ਕਿ ਦਿੱਲੀ ਗੁਰਦੁਆਰਾ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਵਿਚ ਪੀੜਤਾਂ ਵਾਸਤੇ ਨਿਆਂ ਹਾਸਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ ਤੇ ਲੀਗਲ ਟੀਮਾਂ ਲਗਾਉਣ ਸਮੇਤ ਹਰ ਲੋੜੀਂਦਾ ਉਪਰਾਲਾ ਕੀਤਾ ਜਾਵੇਗਾ।

ਉਹਨਾਂ ਨੇ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਕਿ ਉਹ ਹੌਂਸਲਾ ਰੱਖੇ ਭਾਵੇਂ ਨਿਆਂ ਵਿਚ ਦੇਰੀ ਹੋਈ ਹੈ ਪਰ ਅਖੀਰ ਜਿੱਤ ਸਿੱਖ ਕੌਮ ਦੀ ਹੀ ਹੋਵੇਗੀ ਤੇ 1984 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀ ਸਲਾਖਾਂ ਪਿੱਛੇ ਜਾਣਗੇ ਜਿਵੇਂ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀ ਗਏ ਹਨ।ਕੇਸਾਂ ਵਿਚ ਪੀੜਤਾਂ ਵਾਸਤੇ ਨਿਆਂ ਹਾਸਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ ਤੇ ਲੀਗਲ ਟੀਮਾਂ ਲਗਾਉਣ ਸਮੇਤ ਹਰ ਲੋੜੀਂਦਾ ਉਪਰਾਲਾ ਕੀਤਾ ਜਾਵੇਗਾ।

ਉਹਨਾਂ ਨੇ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਕਿ ਉਹ ਹੌਂਸਲਾ ਰੱਖੇ ਭਾਵੇਂ ਨਿਆਂ ਵਿਚ ਦੇਰੀ ਹੋਈ ਹੈ ਪਰ ਅਖੀਰ ਜਿੱਤ ਸਿੱਖ ਕੌਮ ਦੀ ਹੀ ਹੋਵੇਗੀ ਤੇ 1984 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀ ਸਲਾਖਾਂ ਪਿੱਛੇ ਜਾਣਗੇ ਜਿਵੇਂ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀ ਗਏ ਹਨ।