ਮਨਜਿੰਦਰ ਸਿੰਘ ਸਿਰਸਾ ਬਣੇ ਭਾਜਪਾ ਦੇ ਕੌਮੀ ਸਕੱਤਰ, ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ ਵਧਾਈ

ਮਨਜਿੰਦਰ ਸਿੰਘ ਸਿਰਸਾ ਬਣੇ ਭਾਜਪਾ ਦੇ ਕੌਮੀ ਸਕੱਤਰ, ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ ਵਧਾਈ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 29 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਭਾਜਪਾ ਦਾ ਕੌਮੀ ਸਕੱਤਰ ਬਣਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਵਧਾਈ ਦਿੱਤੀ ਹੈ ਤੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਦਾ ਧੰਨਵਾਦ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਦਾਰ ਮਨਜਿੰਦਰ ਸਿੰਘ ਸਿਰਸਾ ਇਕ ਸੁਲਝੇ ਹੋਏ ਤੇ ਦੂਰਅੰਦੇਸ਼ੀ ਸੋਚ ਦੇ ਆਗੂ ਹਨ ਜਿਹਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਤੇ ਇਸ ਤੋਂ ਬਾਅਦ ਵੀ ਸਿੱਖ ਕੌਮ ਦੀ ਵੱਡੀ ਸੇਵਾ ਕੀਤੀ ਹੈ। ਉਹਨਾਂ ਕਿਹਾ ਕਿ ਸਿਰਸਾ ਦੀ ਨਿਯੁਕਤੀ ਨਾਲ ਸਿੱਖ ਕੌਮ ਨੂੰ ਵੱਡਾ ਉਤਸ਼ਾਹ ਮਿਲਿਆ ਹੈ। ਉਹਨਾਂ ਕਿਹਾ ਕਿ ਹੁਣ ਉਹ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਸਿੱਖ ਕੌਮ ਦੀ ਸੇਵਾ ਕਰ ਸਕਣਗੇ ਤੇ ਦੇਸ਼ ਵਾਸਤੇ ਕੰਮ ਕਰ ਸਕਣਗੇ।

ਉਹਨਾਂ ਕਿਹਾ ਕਿ ਇਹ ਨਿਯੁਕਤੀ ਇਸ ਗੱਲ ਦਾ ਪ੍ਰਤੀਕ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਸਿੱਖ ਭਾਈਚਾਰੇ ਨੂੰ ਕਿੰਨਾ ਸਤਿਕਾਰ ਦਿੰਦੇ ਹਨ ਤੇ ਪਿਆਰ ਕਰਦੇ ਹਨ। ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਿੱਖਾਂ ਨੂੰ ਇਸ ਤਰੀਕੇ ਕੌਮੀ ਪੱਧਰ ’ਤੇ ਮਾਣ ਮਿਲ ਰਿਹਾ ਹੈ।