ਪੰਜਾਬੀ ਯੂਨੀਵਰਸਿਟੀ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਕਰਵਾਇਆ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਬਠਿੰਡਾ 21 ਦਸੰਬਰ (ਅੰਗਰੇਜ ਸਿੰਘ ਵਿੱਕੀ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਇੱਕ ਨਵੀਂ ਭਾਸ਼ਣ ਲੜੀ ਸ਼ੁਰੂ ਕੀਤੀ ਗਈ ਹੈ। ‘ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਲੜੀ’ ਤਹਿਤ ਪਲੇਠਾ ਭਾਸ਼ਣ ਡਾ. ਸਰਬਜਿੰਦਰ ਸਿੰਘ ਵੱਲੋਂ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ, ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਸਹਿਸੰਯੋਜਕ ਵਜੋਂ ਭੂਮਿਕਾ ਨਿਭਾਈ ਗਈ। ਡਾ.ਸਰਬਜਿੰਦਰ ਸਿੰਘ ਨੇ ਆਪਣੇ ਭਾਵਪੂਰਤ ਭਾਸ਼ਣ ਵਿੱਚ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਨਿਸ਼ਠਾ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਲੇ ਸਮੇਂ ਬਾਰੇ ਦੂਜੀਆਂ ਭਾਸ਼ਾਵਾਂ ਵਿੱਚ ਲਿਖੇ ਗਏ ਇਤਿਹਾਸ ਨੂੰ ਫਰੋਲਣਾ ਚਾਹੀਦਾ ਹੈ ਕਿਉਂਕਿ ਸਾਡਾ ਬਹੁਤ ਸਾਰਾ ਇਤਿਹਾਸ ਅਜੇ ਅਣਗੌਲਿ਼ਆ ਪਿਆ ਹੈ।ਉਪ ਕੁਲਪਤੀ ਪ੍ਰੋ.ਅਰਵਿੰਦ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦਾ ਇਹ ਸਾਰਾ ਸਮਾਗਮ ਲਿਖਤੀ ਦਸਤਾਵੇਜ਼ ਦੇ ਰੂਪ ਵਿੱਚ ਸੰਭਾਲਣਾ ਵੀ ਬਹੁਤ ਜ਼ਰੂਰੀ ਹੈ।ਵਿਭਾਗ ਮੁਖੀ ਡਾ.ਪਰਮਿੰਦਰਜੀਤ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਜਿਹੜੀਆਂ ਕੌਮਾਂ ਆਪਣਾ ਇਤਿਹਾਸ ਸਾਂਭਦੀਆਂ ਹਨ, ਉਹ ਸਦਾ ਜਿਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਇੱਕ ਬਹੁ-ਫ਼ੈਕਲਟੀ ਵਿਭਾਗ ਹੋਣ ਕਾਰਨ ਆਪਣੇ ਇਤਿਹਾਸ ਨੂੰ ਯਾਦ ਰੱਖਣ ਲਈ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕਰਦਾ ਰਹੇਗਾ।ਸਮਾਗਮ ਦੇ ਆਰੰਭ ਵਿੱਚ ਬੋਲਦਿਆਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ’ ਦੇ ਮੁਖੀ ਡਾ. ਗੁੰਜਨਜੋਤ ਕੌਰ ਨੇ ਕਿਹਾ ਕਿ ਉਪਕੁਲਪਤੀ ਸਾਹਿਬ ਨੇ ਯੂਨੀਵਰਸਿਟੀ ਦੇ ਵਿਭਾਗਾਂ ਨੂੰ ਮਿਲ ਕੇ ਚੱਲਣ ਦੀ ਇੱਕ ਨਵੀਂ ਪ੍ਰੇਰਣਾ ਦਿੱਤੀ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ.ਗੁਰਮੇਲ ਸਿੰਘ ਨੇ ਇਸ ਸਮਾਗਮ ਦੀ ਵਿਸ਼ੇਸ਼ਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਇਸ ਤਰ੍ਹਾਂ ਦਾ ਸਮਾਗਮ ਉਲੀਕਣਾ ਅਤੇ ਕਰਵਾਉਣਾ ਸਾਡੇ ਲਈ ਇਸ ਲਈ ਜਰੂਰੀ ਹੈ ਕਿਉਂਕਿ ਇਹ ਸਾਡੇ ਗੌਰਵਮਈ ਇਤਿਹਾਸ ’ਤੇ ਚਾਨਣਾ ਪਾਉਂਦਾ ਹੈ। ਉਨ੍ਹਾਂ ਇਸ ਬਾਰੇ ਡਾਕੂਮੈਂਟਰੀ ਬਣਾਉਣ ਬਾਰੇ ਵੀ ਸੰਕੇਤ ਕੀਤਾ। ਅੰਤ ਵਿੱਚ ਧੰਨਵਾਦੀ ਸ਼ਬਦ ਬੋਲਦਿਆਂ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਮੁਖੀ ਡਾ.ਕਰਮਜੀਤ ਕੌਰ ਮਲਹੋਤਰਾ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਤਿੰਨ ਪੀੜ੍ਹੀਆਂ ਇੱਕ ਮੰਚ ਉੱਤੇ ਇਕੱਠੀਆਂ ਹੋਈਆਂ ਹਨ