ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਲਈ ਭਾਰਤ ਰਤਨ ਦੀ ਮੰਗ ਕੀਤੀ

ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਲਈ ਭਾਰਤ ਰਤਨ ਦੀ ਮੰਗ ਕੀਤੀ

ਨਵੀਂ ਦਿੱਲੀ: ਕਾਂਗਰਸੀ ਆਗੂ ਅਤੇ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਮਪੀ ਮਨੀਸ਼ ਤਿਵਾੜੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਸਨਮਾਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।

ਤਿਵਾੜੀ ਨੇ ਟਵੀਟ ਕਰਦਿਆਂ ਕਿਹਾ ਕਿ ਉਹਨਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ ਤੇ ਚੰਡੀਗੜ੍ਹ ਹਵਾਈ ਅੱਡੇ ਨੂੰ ਭਗਤ ਸਿੰਘ ਨੂੰ ਸਮਰਪਿਤ ਕਰਨ ਲਈ ਕਿਹਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।