ਪੱਤਰਕਾਰ ਛੱਤਰਪਤੀ ਕਤਲ ਮਾਮਲਾ: ਗੁਰਮੀਤ ਰਾਮ ਰਹੀਮ ਨੇ ਉਮਰ ਕੈਦ ਖਿਲਾਫ ਹਾਈ ਕੋਰਟ ਵਿਚ ਕੀਤੀ ਅਪੀਲ

ਪੱਤਰਕਾਰ ਛੱਤਰਪਤੀ ਕਤਲ ਮਾਮਲਾ: ਗੁਰਮੀਤ ਰਾਮ ਰਹੀਮ ਨੇ ਉਮਰ ਕੈਦ ਖਿਲਾਫ ਹਾਈ ਕੋਰਟ ਵਿਚ ਕੀਤੀ ਅਪੀਲ

ਚੰਡੀਗੜ੍ਹ: ਪੱਤਰਕਾਰ ਛੱਤਰਪਤੀ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਖਿਲਾਫ ਦੋਸ਼ੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਪੀਲ ਦਰਜ ਕੀਤੀ ਹੈ। ਗੁਰਮੀਤ ਵੱਲੋਂ ਅਪੀਲ ਦਰਜ ਕਰਾਉਣ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਅਰਜ਼ੀ ਮਨਜ਼ੂਰ ਕਰਦਿਆਂ ਜ਼ੁਰਮਾਨਾ ਰਾਸ਼ੀ 'ਤੇ ਰੋਕ ਲਗਾ ਦਿੱਤੀ ਹੈ।

ਦੱਸਣਯੋਗ ਹੈ ਕਿ 17 ਜਨਵਰੀ, 2019 ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 4 ਦੋਸ਼ੀਆਂ ਨੂੰ ਪੱਤਰਕਾਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਸੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ