ਡਾਕਟਰਾਂ ਦੀ ਹੜਤਾਲ ਖਤਮ ਹੋਈ
ਕਲਕੱਤਾ: ਪੱਛਮੀ ਬੰਗਾਲ ਦੇ ਡਾਕਟਰਾਂ ਨੇ ਬੀਤੇ ਕੱਲ੍ਹ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਮੰਗਾਂ ਮੰਨੇ ਜਾਣ ਮਗਰੋਂ ਹਫਤੇ ਤੋਂ ਚੱਲੀ ਆ ਰਹੀ ਹੜਤਾਲ ਨੂੰ ਖਤਮ ਕਰ ਦਿੱਤਾ ਹੈ। ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਭਰੋਸਾ ਦਿੱਤਾ ਹੈ ਕਿ ਹਸਪਤਾਲਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਵਧਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਐੱਨਆਰਐੱਸ ਹਸਪਤਾਲ ਅਤੇ ਮੈਡੀਕਲ ਕਾਲਜ ਵਿੱਚ ਇੱਕ ਮਰੀਜ਼ ਦੀ ਮੌਤ ਹੋਣ ਮਗਰੋਂ ਉਸਦੇ ਪਰਿਵਾਰਕ ਜੀਆਂ ਵੱਲੋਂ ਡਾਕਟਰ 'ਤੇ ਹਮਲਾ ਕਰਨ ਦੇ ਰੋਸ ਵਜੋਂ ਸ਼ੁਰੂ ਹੋਈ ਡਾਕਟਰਾਂ ਦੀ ਹੜਤਾਲ ਪੂਰੇ ਭਾਰਤ ਵਿੱਚ ਫੈਲ ਗਈ ਸੀ ਤੇ ਡਾਕਟਰਾ ਨੇ ਓਪੀਡੀ ਸੇਵਾਵਾਂ ਦੇਣੀਆਂ ਬੰਦ ਕਰ ਦਿੱਤੀਆਂ ਸੀ।
ਇੱਕ ਘੰਟੇ ਦੇ ਕਰੀਬ ਡਾਕਟਰਾਂ ਅਤੇ ਮਮਤਾ ਬੈਨਰਜੀ ਦਰਮਿਆਨ ਬੈਠਕ ਚੱਲੀ ਜੋ ਰਿਕਾਰਡ ਵੀ ਕੀਤੀ ਗਈ। ਇਸ ਬੈਠਕ ਵਿੱਚ ਮਮਤਾ ਨੇ ਐਲਾਨ ਕੀਤਾ ਕਿ ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਜੋ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਇਸ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਖਤਮ ਕਰਨ ਦਾ ਫੈਂਸਲਾ ਕੀਤਾ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)