ਹੁਣ ਡਰਾਈਵਿੰਗ ਲਾਇਸੈਂਸ ਲੈਣ ਖਾਤਰ ਅੱਠਵੀਂ ਪਾਸ ਹੋਣਾ ਜ਼ਰੂਰੀ ਨਹੀਂ ਹੋਵੇਗਾ
ਨਵੀਂ ਦਿੱਲੀ: ਭਾਰਤ ਸਰਕਾਰ ਕੇਂਦਰੀ ਮੋਟਰ ਵਹੀਕਲ ਨਿਯਮ 1989 ਦੇ ਨਿਯਮ 8 ਵਿੱਚ ਸੋਧ ਕਰਨ ਜਾ ਰਹੀ ਹੈ ਜਿਸ ਨਾਲ ਡਰਾਈਵਿੰਗ ਲਾਇਸੈਂਸ ਲੈਣ ਲਈ ਪੜ੍ਹਾਈ ਦੀ ਘੱਟੋ-ਘੱਟ ਯੋਗਤਾ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਜਾਵੇਗਾ। ਇਸ ਸੋਧ ਦੇ ਲਾਗੂ ਹੋਣ ਤੋਂ ਬਾਅਦ ਮਹਿਜ਼ ਡਰਾਈਵਿੰਗ ਟੈਸਟ ਦੇ ਕੇ ਲਾਇਸੈਂਸ ਮਿਲਿਆ ਕਰੇਗਾ ਤੇ ਪਹਿਲਾਂ ਵਾਂਗ ਇਸ ਲਈ ਅੱਠਵੀਂ ਪਾਸ ਹੋਣਾ ਜ਼ਰੂਰੀ ਨਹੀਂ ਰਹੇਗਾ।
ਸਰਕਾਰ ਨੇ ਇਸ ਫੈਂਸਲੇ ਪਿਛਲੇ ਕਾਰਨਾਂ ਬਾਰੇ ਦਸਦਿਆਂ ਕਿਹਾ ਕਿ ਇਹ ਸ਼ਰਤ ਬਹੁਤ ਲੋਕਾਂ ਤੋਂ ਗੁਣ ਹੋਣ ਦੇ ਬਾਵਜੂਦ ਰੁਜ਼ਗਾਰ ਦੇ ਮੌਕੇ ਖੋਂਹਦੀ ਸੀ ਜਿਸ ਕਾਰਨ ਸਰਕਾਰ ਨੇ ਰੁਜ਼ਗਾਰ ਦੇ ਮੌਕੇ ਲੋਕਾਂ ਲਈ ਵਧਾਉਣ ਦੇ ਮਕਸਦ ਨਾਲ ਇਹ ਸੋਧ ਕਰਨ ਦਾ ਫੈਂਸਲਾ ਕੀਤਾ ਹੈ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)